Friday, November 22, 2024
 

ਰਾਸ਼ਟਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਹਾਈਕਮਾਂਡ ਕੋਲ ਪੁੱਜੇ

June 22, 2021 08:50 AM

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਮੰਗਲਵਾਰ ਨੂੰ ਦਿੱਲੀ ਵਿੱਚ AICC ਦੀ ਤਿੰਨ ਮੈਂਬਰੀ ਕਮੇਟੀ ਨਾਲ ਬੈਠਕ ਕਰਨਗੇ। ਦੱਸ਼ ਦਈਏ ਕਿ ਇਹ ਕਮੇਟੀ ਸੂਬਾ ਇਕਾਈ ਵਿੱਚ ਧੜੇਬੰਦੀ ਖ਼ਤਮ ਕਰਨ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਣਾਈ ਗਈ ਹੈ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੂਬਾ ਕਾਂਗਰਸ ਵਿੱਚ ਤਬਦੀਲੀ ਤੋਂ ਪਹਿਲਾਂ ਸੋਮਵਾਰ ਨੂੰ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਪੰਜਾਬ ਦੇ ਕੁਝ ਨੇਤਾਵਾਂ ਨਾਲ ਮੁਲਾਕਾਤ ਕੀਤੀ। ਮੰਗਲਵਾਰ ਨੂੰ ਉਸ ਦੇ ਕੁਝ ਹੋਰ ਨੇਤਾਵਾਂ ਨਾਲ ਮੁਲਾਕਾਤ ਹੋਣ ਦੀ ਉਮੀਦ ਹੈ।
ਸੂਤਰਾਂ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਸ਼ਟਰੀ ਰਾਜਧਾਨੀ ਵਿੱਚ ਹਨ ਅਤੇ ਮਾਲੀਕਰਜੁਨ ਖੜਗੇ ਦੀ ਅਗਵਾਈ ਵਾਲੀ ਏਆਈਸੀਸੀ ਕਮੇਟੀ ਨਾਲ ਸਵੇਰੇ 11 ਵਜੇ ਸੂਬਾ ਕਾਂਗਰਸ ਦੇ ਪੁਨਰਗਠਨ ਸਮੇਤ ਪੰਜਾਬ ਕਾਂਗਰਸ ਦੇ ਕੁਝ ਮਸਲਿਆਂ ਦੇ ਹੱਲ ਲਈ ਮੀਟਿੰਗ ਕਰਨਗੇ। ਇਨ੍ਹਾਂ ਮੁੱਦਿਆਂ ਵਿਚ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਮੁੱਦਾ ਵੀ ਸ਼ਾਮਲ ਹੈ, ਜੋ ਇੱਕ ਵਾਰ ਫਿਰ ਮੁੱਖ ਮੰਤਰੀ ਖ਼ਿਲਾਫ਼ ਆਵਾਜ਼ ਬੁਲੰਦ ਕਰ ਚੁੱਕੇ ਹਨ। ਇਸ ਦੇ ਨਾਲ ਹੀ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪੰਜਾਬ ਦੇ ਅੱਧੀ ਦਰਜਨ ਨੇਤਾਵਾਂ ਨਾਲ ਮੁਲਾਕਾਤ ਕੀਤੀ। ਮੰਗਲਵਾਰ ਨੂੰ ਵੀ ਰਾਹੁਲ ਪੰਜਾਬ ਦੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਮੰਗਲਵਾਰ ਨੂੰ ਰਾਹੁਲ ਜਿਨ੍ਹਾਂ ਨੇਤਾਵਾਂ ਨਾਲ ਮੁਲਾਕਾਤ ਕਰਨਗੇ ਉਨ੍ਹਾਂ ਚੋਂ ਸਭ ਤੋਂ ਅਹਿਮ ਵਿਧਾਇਕ ਪਰਗਟ ਸਿੰਘ ਹਨ। ਕਿਉਂਕਿ ਪਰਗਟ ਸਿੱਧੂ ਤੋਂ ਬਾਅਦ ਕੈਪਟਨ ਅਮਰਿੰਦਰ ਦੇ ਖ਼ਿਲਾਫ਼ ਬਗਾਵਤ ਕਰਨ ਵਾਲੇ ਸਭ ਤੋਂ ਅਹਿਮ ਹਨ।

 

Have something to say? Post your comment

 
 
 
 
 
Subscribe