Monday, November 25, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਸੰਸਾਰ

ਇਰਾਨ ਦੇ ਨਵੇਂ ਰਾਸ਼ਟਰਪਤੀ ਨੇ ਬਾਇਡਨ ਨੂੰ ਮਿਲਣ ਤੋਂ ਕੀਤਾ ਇਨਕਾਰ

June 22, 2021 09:08 AM

ਤਹਿਰਾਨ : ਈਰਾਨ ‘ਚ ਬੇਸ਼ੱਕ ਸੱਤਾ ਬਦਲਣ ਜਾ ਰਹੀ ਹੈ, ਪਰ ਅਮਰੀਕਾ ਪ੍ਰਤੀ ਇਸ ਦੇਸ਼ ਦੇ ਰੁਖ਼ ‘ਚ ਕੋਈ ਬਦਲਾਅ ਆਉਣ ਦਾ ਸੰਕੇਤ ਨਹੀਂ ਦਿਖਾਈ ਦੇ ਰਿਹਾ। ਇਰਾਨ ਦੇ ਨਵ-ਨਿਯੁਕਤ ਰਾਸ਼ਟਰਪਤੀ ਇਬਰਾਹਿਮ ਰਈਸੀ ਨੇ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਨਹੀਂ ਮਿਲਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਯੂਰਪੀ ਯੂਨੀਅਨ (ਈਯੂ) ਆਪਣੀਆਂ ਪ੍ਰਤੀਬੱਧਤਾਵਾਂ ਨੂੰ ਪੂਰਾ ਕਰਨ ‘ਚ ਨਾਕਾਮ ਰਹੀ ਹੈ। ਅਮਰੀਕਾ ਤੇ ਈਯੂ ਨੂੰ ਪਰਮਾਣੂ ਸਮਝੌਤੇ ਤਹਿਤ ਆਪਣੀਆਂ ਪ੍ਰਤੀਬੱਧਤਾਵਾਂ ਨੂੰ ਪੂਰਾ ਕਰਨਾ ਚਾਹੀਦਾ ਹੈ।
ਇਰਾਨ ‘ਚ ਰਾਸ਼ਟਰਪਤੀ ਅਹੁਦੇ ਦੀ ਚੋਣ ‘ਚ ਦੇਸ਼ ਦੇ ਸਰਵਉੱਚ ਲੀਡਰ ਆਇਤੁੱਲਾ ਅਲੀ ਖਾਮੇਨੇਈ ਦੇ ਕੱਟਰ ਸਮਰਥਕ ਤੇ ਕੱਟੜਪੰਥੀ ਨਿਆਂਪਾਲਿਕਾ ਮੁਖੀ ਇਬਰਾਹਿਮ ਰਈਸੀ ਨੇ ਸ਼ੀਨਵਾਰ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ। ਰਈਸੀ, ਜਿਨ੍ਹਾਂ ਨੇ ਸ਼ੁੱਕਰਵਾਰ ਨੂੰ ਚੋਣਾਂ ’ਚ ਭਾਰੀ ਬਹੁਮੱਤ ਨਾਲ ਜਿੱਤ ਹਾਸਲ ਕੀਤੀ, ਨੇ ਪਹਿਲੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ਉਹ ਤਹਿਰਾਨ ਦੇ ਬੈਲਿਸਟਿਕ ਮਿਜ਼ਾਇਲ ਪ੍ਰੋਗਰਾਮ ‘ਤੇ ਸਮਝੌਤਾ ਨਹੀਂ ਕਰਨਾ ਚਾਹੁੰਦੇ ਹਨ, ਨਾ ਹੀ ਖੇਤਰੀ ਮਿਲੀਸ਼ੀਆ ਦੇ ਮੁੱਦੇ ‘ਤੇ ਵਾਰਤਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਰਾਨ ਖ਼ਿਲਾਫ਼ ਸਾਰੀਆਂ ਸਖ਼ਤ ਪਾਬੰਦੀਆਂ ਵਾਪਸ ਲੈਣ ਲਈ ਅਮਰੀਕਾ ਪਾਬੰਦ ਹੈ।’ ਸਾਲ 2015 ‘ਚ ਈਰਾਨ ਨੇ ਅਮਰੀਕਾ ਸਮੇਤ ਛੇ ਮਹਾਸ਼ਕਤੀਆਂ ਨਾਲ ਪਰਮਾਣੂ ਸਮਝੌਤਾ ਕੀਤਾ ਸੀ। 2018 ‘ਚ ਤੱਤਕਾਲੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਮਝੌਤੇ ਤੋਂ ਆਪਣੇ ਦੇਸ਼ ਨੂੰ ਵੱਖ ਕਰ ਲਿਆ ਸੀ ਤੇ ਤਹਿਰਾਨ ‘ਤੇ ਕਈ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਸਨ। ਇਸ ਤੋਂ ਬਾਅਦ ਦੋਵਾਂ ‘ਚ ਤਣਾਅ ਵਧ ਗਿਆ।
ਬਾਇਡਨ ਨਾਲ ਮੁਲਕਾਤ ਬਾਰੇ ਰਈਸੀ ਨੇ ਕਿਹਾ, ‘ਨਹੀਂ।’ ਚੋਣਾਂ ਦੌਰਾਨ ਪ੍ਰਚਾਰ ਮੌਕੇ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਅਬਦੁੱਲਾ ਨਾਸਿਰ ਹਿੰਮਤੀ ਨੇ ਕਿਹਾ ਸੀ ਕਿ ਰਈਸੀ ਵੱਲੋਂ ਬਾਇਡਨ ਨਾਲ ਮੁਲਕਾਤ ਕਰਨ ਦੀ ਸੰਭਾਵਨਾ ਹੈ।ਰਈਸ ਨੂੰ ਜਦੋਂ ਪੁੱਛਿਆ ਗਿਆ ਕਿ ਕੀ 1988 ਵਿਚ ਲਗਭਗ 5 ਹਜ਼ਾਰ ਲੋਕਾਂ ਦੇ ਕਤਲੇਆਮ ਵਿਚ ਇਹ ਸ਼ਾਮਲ ਸਨ ਤਾਂ ਉਨ੍ਹਾਂ ਨੇ ਖੁਦ ਨੂੰ ‘ਮਨੁੱਖੀ ਅਧਿਕਾਰਾਂ ਦਾ ਰੱਖਿਅਕ’ ਦੱਸਿਆ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe