Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

ਗੁਰੂ ਨਾਨਕ ਮਹਲ' ਢਾਹੁਣ ਦਾ ਮਾਮਲਾ ਉਲਜਿਆ ਜਾਂ ਸੁਲਝਿਆ ਪੜ੍ਹੋ...

May 29, 2019 07:01 PM

 ਪਾਕਿਸਤਾਨ ਦੇ ਨਾਰੋਵਾਲ ਵਿਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਮਾਰਤ ਨੂੰ ਢਾਹ ਦੇਣ ਕਾਰਨ ਪੈਦਾ ਹੋਏ ਵਿਵਾਦ ਨੇ ਨਵਾਂ ਮੋੜ ਲੈ ਲਿਆ ਹੈ। ਪਾਕਿਸਤਾਨ ਗੁਰਦੁਆਰਾ ਸੰਭਾਲ ਟਾਸਕ ਫੋਰਸ ਦੇ ਨੁਮਾਇੰਦੇ ਨੇ ਦਾਅਵਾ ਕੀਤਾ ਹੈ ਕਿ ਇਹ ਹਵੇਲੀ ਗੁਰੂ ਸਾਹਿਬ ਨਾਲ ਸਬੰਧਤ ਨਹੀਂ ਹੈ।



ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਰਿਕਾਰਡ ਦੀ ਘੋਖ ਦੌਰਾਨ ਅਜਿਹੀ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ। ਇਹ ਵੀ ਪਤਾ ਲੱਗਾ ਹੈ ਕਿ ਹਵੇਲੀ ਆਜ਼ਾਦੀ ਤੋਂ ਪਹਿਲਾਂ ਕਿਸੇ ਅਮੀਰ ਸਿੱਖ ਪਰਿਵਾਰ ਦੀ ਹੋ ਸਕਦੀ ਹੈ। ਜਿਸ ਨੇ ਇਸ ਦਾ ਨਾਮ ਗੁਰੂ ਨਾਨਕ ਪੈਲੇਸ ਰੱਖ ਦਿੱਤਾ ਹੋਵੇ।

ਕਾਬਲੇਗੌਰ ਹੈ ਕਿ ਲਹਿੰਦੇ ਪੰਜਾਬ ਵਿਚ ਸਦੀਆਂ ਪੁਰਾਣੀ ਗੁਰੂ ਨਾਨਕ ਦਰਬਾਰ ਨਾਂ ਦੀ ਇਤਿਹਾਸਕ ਇਮਾਰਤ ਨੂੰ ਢਾਹ ਦੇਣ ਦੀਆਂ ਖ਼ਬਰ ਕਰਕੇ ਸਿੱਖਾਂ ਵਿਚ ਰੋਸ ਹੈ। ਰਿਪੋਰਟਾਂ ਮੁਤਾਬਕ ਸ਼ਰਾਰਤੀ ਤੱਤਾਂ ਨੇ ਇਸ ਇਮਾਰਤ ਦੇ ਕੀਮਤੀ ਦਰਵਾਜ਼ੇ ਤੇ ਖਿੜਕੀਆਂ ਨੂੰ ਵੀ ਵੇਚ ਦਿੱਤਾ ਹੈ। ਇਹ ਜਾਣਕਾਰੀ ਵੀ ਹੈ ਕਿ ਰਾਜਧਾਨੀ ਲਾਹੌਰ ਤੋਂ ਤਕਰੀਬਨ 100 ਕਿੱਲੋਮੀਟਰ ਦੂਰ ਬਣੀ 'ਪੈਲੇਸ ਆਫ ਗੁਰੂ ਨਾਨਕ' ਨੂੰ ਚਾਰ ਸਦੀਆਂ ਪਹਿਲਾਂ ਪੁਰਾਣੀਆਂ ਇੱਟਾਂ (ਨਾਨਕਸ਼ਾਹੀ ਇੱਟ), ਮਿੱਟੀ ਤੇ ਚੂਨੇ ਨਾਲ ਉਸਾਰਿਆ ਗਿਆ ਸੀ। ਇਸ ਇਮਾਰਤ ਵਿੱਚ 16 ਕਮਰੇ ਸਨ ਤੇ ਹਰ ਕਮਰੇ ਦੇ ਤਿੰਨ-ਤਿੰਨ ਦਰਵਾਜ਼ੇ ਸਨ।ਕਮਰਿਆਂ ਵਿਚ ਦਿਆਰ ਦੀ ਮਹਿੰਗੀ ਲੱਕੜ ਨਾਲ ਉਸਾਰੀ ਗਈ ਛੱਤ ਵੀ ਸੀ ਤੇ ਛੋਟੀ ਲਾਲਟੈਨ ਲਾਉਣ ਦਾ ਵੀ ਪ੍ਰਬੰਧ ਸੀ। ਗੁਰੂ ਨਾਨਕ ਦਰਬਾਰ ਨਾਰੋਵਾਲ ਜ਼ਿਲ੍ਹੇ ਵਿੱਚ ਬਣਿਆ ਹੋਇਆ ਸੀ, ਇਹ ਉਹੀ ਜ਼ਿਲ੍ਹਾ ਹੈ ਜਿੱਥੇ ਕਰਤਾਰਪੁਰ ਸਾਹਿਬ ਦਾ ਇਤਿਹਾਸਕ ਗੁਰਦੁਆਰਾ ਸਾਹਿਬ ਵੀ ਬਣਿਆ ਹੋਇਆ ਹੈ।ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਇਮਾਰਤ ਵਕਫ ਬੋਰਡ ਦੇ ਅਧੀਨ ਆਉਂਦੀ ਸੀ, ਪਰ ਵਿਭਾਗ ਦੀ ਨਾਅਹਿਲੀਅਤ ਕਰਕੇ ਹੀ ਕੁਝ ਵਿਅਕਤੀਆਂ ਨੇ ਇਸ ਦੇ ਇੱਕ ਭਾਗ ਨੂੰ ਢਾਹ ਦਿੱਤਾ। ਉਨ੍ਹਾਂ ਦੱਸਿਆ ਕਿ ਸਿੱਖ ਲੋਕ ਭਾਰਤ ਸਮੇਤ ਪੂਰੀ ਦੁਨੀਆ ਤੋਂ ਇਥੇ ਆਉਂਦੇ ਸਨ। ਪਿੱਛੇ ਜਿਹੇ ਕੈਨੇਡਾ ਤੋਂ ਆਏ ਇਕ ਵਫ਼ਦ ਨੇ ਇਸ ਇਮਾਰਤ ਨੂੰ ਦੇਖ ਕੇ ਕਿਹਾ ਸੀ ਕਿ ਉਨ੍ਹਾਂ ਨੂੰ ਜਿਵੇਂ ਖ਼ਜ਼ਾਨਾ ਹੀ ਲੱਭ ਗਿਆ ਹੋਵੇ।

ਉੱਧਰ, ਨਾਰੋਵਾਲ ਦੇ ਡਿਪਟੀ ਕਮਿਸ਼ਨਰ ਵਾਹਿਦ ਅਸਗ਼ਰ ਨੇ ਦੱਸਿਆ ਕਿ ਇਸ ਇਮਾਰਤ ਦੇ ਵੇਰਵੇ ਮਾਲ ਵਿਭਾਗ ਕੋਲ ਦਰਜ ਨਹੀਂ ਹਨ ਅਤੇ ਰਿਕਾਰਡ ਮੁਤਾਬਕ ਇਹ ਕੋਈ ਇਤਿਹਾਸਕ ਇਮਾਰਤ ਵੀ ਨਹੀਂ ਹੈ ਪਰ ਉਹ ਰਿਕਾਰਡ ਜਾਂਚ ਰਹੇ ਹਨ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe