Saturday, November 23, 2024
 

ਪੰਜਾਬ

ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕੀਤਾ ਨਿਰਾਸ਼, ਪੜ੍ਹੋ ਕੀ ਬਣਿਆ ਪੰਜਾਬ ਕਾਂਗਰਸ ਰੌਲੇ ਦਾ

June 23, 2021 02:34 PM

ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਰੌਲਾ ਚਰਮ ਸੀਮਾ ਉਪਰ ਪੁੱਜ ਚੁੱਕਾ ਹੈ। ਪੰਜਾਬ ਦੇ ਮੁੱਖ ਮੰਤਰੀ ਹਾਈਕਮਾਨ ਦੀ ਸਖਤੀ ਤੋਂ ਕਾਫੀ ਖਫਾ ਹਨ ਅਤੇ ਉਹ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਨੂੰ ਨਾਲ ਮੁਲਾਕਾਤ ਕੀਤੇ ਬਗੈਰ ਹੀ ਪੰਜਾਬ ਪਰਤ ਆਏ ਹਨ। ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਵਾਅਦੇ ਪੂਰੇ ਕਰਨ ਲਈ ਡੈੱਡਲਾਈਨ ਦਿੱਤੀ ਹੈ। ਹਾਈਕਮਾਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੋਕਾਂ ਨਾਲ ਕੀਤੇ ਵਾਅਦੇ ਤੈਅ ਸਮੇਂ ਅੰਦਰ ਪੂਰੇ ਕਰਨੇ ਹੀ ਹੋਣਗੇ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੇਅਦਬੀ ਤੇ ਨਸ਼ੇ ਦੇ ਮੁੱਦੇ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਬਿਆਨਬਾਜ਼ੀ ਦਾ ਵੀ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਦਿੱਲੀ ਬੁਲਾਇਆ ਜਾਵੇਗਾ। ਇਸ ਦੇ ਨਾਲ ਹੀ ਕੈਪਟਨ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਡੈੱਡਲਾਈਨ ਦਿੱਤੀ ਹੈ।
ਦੱਸ ਦਈਏ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੇਤਾਵਾਂ ਦਰਮਿਆਨ ਝਗੜਾ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੀ ਕੇਂਦਰੀ ਕਮੇਟੀ ਦੇ ਸਾਹਮਣੇ ਆਪਣੀ ਗੱਲ ਰੱਖਣ ਤੋਂ ਬਾਅਦ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਵਾਪਸ ਪਰਤ ਆਏ। ਉਨ੍ਹਾਂ ਰਾਹੁਲ ਗਾਂਧੀ ਜਾਂ ਸੋਨੀਆ ਗਾਂਧੀ ਨੂੰ ਨਾਲ ਮੁਲਾਕਾਤ ਨਹੀਂ ਕੀਤੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਹੁਲ ਗਾਂਧੀ ਨੂੰ ਦਿੱਲੀ ਵਿੱਚ ਮਿਲੇ। ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਮੈਂ ਜ਼ਮੀਨੀ ਹਕੀਕਤ, ਮੌਜੂਦਾ ਰਾਜਨੀਤਕ ਸਥਿਤੀ ਤੇ ਹਾਈ ਕਮਾਂਡ ਨਾਲ ਪਾਰਟੀ ਦੀਆਂ ਉਮੀਦਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਹਾਈ ਕਮਾਨ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ 'ਤੇ ਫੈਸਲਾ ਲਵੇਗੀ।

 

Have something to say? Post your comment

Subscribe