ਨਵੀਂ ਦਿੱਲੀ : ਲੋਕਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਦੇ ਬਾਅਦ ਅੱਜ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਸ਼ਾਮ 7 ਵਜੇ ਦੂਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਾਲ 65 ਮੰਤਰੀਆਂ ਨੂੰ ਇਸ ਮੌਕੇ 'ਤੇ ਸਹੁੰ ਚੁਕਾਈ ਜਾ ਸਕਦੀ ਹੈ। ਇਨ੍ਹਾਂ ਵਿਚ 40 ਨਵੇਂ ਚਿਹਰੇ ਸ਼ਾਮਲ ਹੋ ਸਕਦੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਰਮਿਆਨ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਮੰਗਲਵਾਰ ਸ਼ਾਮ 5 ਘੰਟਿਆਂ ਤੱਕ ਮੈਰਾਥਨ ਬੈਠਕ ਹੋਈ। ਭਾਜਪਾ ਦੇ ਸੂਤਰਾਂ ਮੁਤਾਬਕ ਬੈਠਕ ਵਿਚ ਅਮਿਤ ਸ਼ਾਹ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ, ਲੋਜਪਾ ਦੇ ਰਾਮ ਵਿਲਾਸ ਪਾਸਵਾਨ ਅਤੇ ਕਈ ਹੋਰ ਯੂਥ ਆਗੂਆਂ ਦੇ ਨਾਵਾਂ 'ਤੇ ਚਰਚਾ ਹੋਈ। ਭਾਜਪਾ ਨੇ ਲੋਕ ਸਭਾ ਦੀਆਂ ਚੋਣਾਂ ਵਿਚ 542 ਵਿਚੋਂ 303 ਸੀਟਾਂ ਜਿੱਤ ਕੇ ਆਪਣੇ ਦਮ 'ਤੇ ਬਹੁਮਤ ਹਾਸਲ ਕੀਤਾ ਹੈ। ਰਾਜਗ ਨੂੰ ਕੁਲ 352 ਸੀਟਾਂ ਮਿਲੀਆਂ ਹਨ।