ਪੇਸ਼ਾਵਰ : ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਪੁਰਾਣੀ ਰੰਜਿਸ਼ ਵਿੱਚ ਹਥਿਆਰਬੰਦ ਲੋਕਾਂ ਦੇ ਇੱਕ ਸਮੂਹ ਨੇ ਇੱਕੋ ਪਰਿਵਾਰ ਦੇ 7 ਮੈਂਬਰਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ । ਇਸ ਬਾਰੇ ਪੁਲਿਸ ਵੱਲੋਂ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਗਈ ।
ਇਹ ਵੀ ਪੜ੍ਹੋ : ਅੱਜ ਜੰਮੂ-ਕਸ਼ਮੀਰ 'ਚ ਇਸ ਕਰ ਕੇ ਕੀਤਾ ਅਲਰਟ ਜਾਰੀ
ਇਹ ਘਟਨਾ ਮੰਗਲਵਾਰ ਨੂੰ ਚਮਕਾਨੀ ਇਲਾਕੇ ਵਿੱਚ ਵਾਪਰੀ। ਇਸ ਘਟਨਾ ਸਬੰਧੀ ਪੁਲਿਸ ਨੇ ਕਿਹਾ ਕਿ ਹਥਿਆਰਬੰਦ ਹਮਲਾਵਰ ਪੇਸ਼ਾਵਰ ਦੇ ਉਪਨਗਰ ਇਲਾਕੇ ਵਿੱਚ ਇੱਕ ਘਰ ਵਿੱਚ ਦਾਖ਼ਲ ਹੋਏ ਅਤੇ 2 ਬੱਚਿਆਂ, 3 ਮਹਿਲਾਵਾਂ ਅਤੇ 2 ਆਦਮੀਆਂ ਨੂੰ ਗੋਲੀ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ । ਪੀੜਤ ਇੱਕ ਹੀ ਪਰਿਵਾਰ ਦੇ ਮੈਂਬਰ ਸਨ । ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ । ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਅੱਜ ਅਦਾਲਤ ‘ਚ ਪੇਸ਼ ਕਿਉਂ ਹੋਏ ?