Friday, November 22, 2024
 

ਪੰਜਾਬ

ਔਰਤਾਂ ਵੀ ਕਰਨ ਲੱਗੀਆਂ ਹੈਰੋਇਨ ਦੀ ਤਸਕਰੀ, ਗ੍ਰਿਫ਼ਤਾਰ

May 30, 2019 04:12 PM

ਲੁਧਿਆਣਾ : ਅੱਜ ਪੁਲਿਸ ਦੀ ਸਪੈਸ਼ਲ ਟੀਮ ਨੇ 10 ਕਰੋੜ ਦੀ ਹੈਰੋਇਨ ਸਮੇਤ 2 ਔਰਤਾਂ ਸਣੇ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 2 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਐਸ.ਟੀ.ਐਫ਼. ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦਸਿਆ ਕਿ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੇਵਲ ਕ੍ਰਿਸ਼ਨ ਵਾਸੀ ਮੋਗਾ, ਪਾਇਲ ਵਾਸੀ ਲੁਧਿਆਣਾ ਅਤੇ ਪੂਨਮ ਰਾਣੀ ਵਾਸੀ ਲੁਧਿਆਣਾ ਦੇ ਤੌਰ 'ਤੇ ਹੋਈ ਹੈ, ਜਦੋਂ ਕਿ ਇਨ੍ਹਾਂ 'ਚੋਂ ਇਕ ਸੰਜੀਵ ਕੁਮਾਰ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਦਸਿਆ ਕਿ ਉਕਤ ਮੁਲਜ਼ਮ ਜਦੋਂ ਸਵਿੱਫ਼ਟ ਕਾਰ 'ਚ ਗਿੱਲ ਪੁਲ ਨੇੜੇ ਜਾ ਰਹੇ ਸਨ ਤਾਂ ਪੁਲਿਸ ਵਲੋਂ ਲਾਏ ਨਾਕੇ 'ਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਤਿੰਨਾਂ ਮੁਲਜ਼ਮਾਂ ਕੋਲੋਂ 2 ਕਿੱਲੋ, 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਤਿੰਨੇ ਮੁਲਜ਼ਮਾਂ ਨੂੰ ਵੀਰਵਾਰ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਨ੍ਹਾਂ ਪਾਸੋਂ ਹੋਰ ਲੰਮੀ ਪੁੱਛਗਿਛ ਕਰ ਕੇ ਇਨ੍ਹਾਂ ਦੇ ਹਾਗਕਾਂ ਤੇ ਸਾਥੀਆਂ ਬਾਰੇ ਪਤਾ ਲਾਇਆ ਜਾਵੇਗਾ। ਮੁਲਜ਼ਮਾਂ ਪਾਸੋਂ ਪੁੱਛਗਿਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe