Friday, November 22, 2024
 

ਚੰਡੀਗੜ੍ਹ / ਮੋਹਾਲੀ

26 ਜੂਨ ਨੂੰ ਚੰਡੀਗੜ੍ਹ ਦੀਆਂ ਹੱਦਾਂ ਸੀਲ ਰੱਖਣ ਦੇ ਹੁਕਮ, ਆਖਰ ਕੀ ਹੈ ਕਾਰਨ ?

June 25, 2021 09:36 PM

ਮੋਹਾਲੀ : ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜੂਨ ਨੂੰ ਦੇਸ਼ ਭਰ ਵਿਚ ਸਾਰੇ ਰਾਜਪਾਲਾਂ ਨੂੰ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਮੰਗ ਪੱਤਰ ਦੇਣ ਦਾ ਪੋ੍ਗਰਾਮ ਹੈ, ਜਿਸ ਤਹਿਤ ਪੰਜਾਬ ਵੱਲੋਂ ਮੋਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਇਕੱਠੇ ਹੋਣ ਦਾ ਪੋ੍ਗਰਾਮ ਉਲੀਕਿਆ ਗਿਆ ਹੈ।

ਇਹ ਵੀ ਪੜ੍ਹੋ : ਕਿਸਾਨਾਂ ਨੇ ਭਾਜਪਾ ਆਗੂ ਦੀ ਕਾਰ ਦੇ ਸ਼ੀਸ਼ੇ ਭੰਨੇ

ਇਹ ਵੀ ਪੜ੍ਹੋ : ਮਾਸਕ ਨਾ ਪਾਉਣ 'ਤੇ ਮਾਰੀ ਗੋਲੀ

ਇਸ ਦੇ ਚਲਦਿਆਂ ਚੰਡੀਗੜ੍ਹ ਪੁਲਿਸ ਵੱਲੋਂ 26 ਜੂਨ ਨੂੰ ਚੰਡੀਗੜ੍ਹ 'ਚ ਦਾਖ਼ਲ ਹੋਣ ਵਾਲੇ ਲਗਭਗ ਸਾਰੇ ਰੂਟਾਂ ਨੂੰ ਸਵੇਰੇ ਨੂੰ 10 ਵਜੇ ਤੋਂ 6 ਵਜੇ ਤਕ ਸੀਲ ਕੀਤਾ ਗਿਆ ਹੈ ਜਿਸ ਲਈ ਚੰਡੀਗੜ੍ਹ ਪੁਲਿਸ ਵੱਲੋਂ ਇਕ ਪ੍ਰੈਸ ਬਿਆਨ ਵੀ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸਮੇਂ ਦੌਰਾਨ ਘਰ 'ਚ ਹੀ ਰਹਿਣ।

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦੀਓ 

 

Have something to say? Post your comment

Subscribe