Friday, November 22, 2024
 

ਚੰਡੀਗੜ੍ਹ / ਮੋਹਾਲੀ

ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ 4 ਫੂਡ ਇੰਸਪੈਕਟਰ ਮੁਅੱਤਲ

June 25, 2021 10:18 PM

ਚੰਡੀਗੜ੍ਹ  : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਨ ਆਸ਼ੂ ਦੇ ਹੁਕਮਾਂ ਤੇ ਕਪੂਰਥਲਾ ਜ਼ਿਲੇ ਦੇ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਚਾਰ ਫੂਡ ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਚਾਰ ਫੂਡ ਇੰਸਪੈਕਟਰ ਖਲਿਾਫ ਉਨਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਫੂਡ ਇੰਸਪੈਕਟਰ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਨਹੀਂ ਕੀਤੀ ਗਈ ਜਿਸ ‘ਤੇ ਕਾਰਵਾਈ ਕਰਦਿਆਂ ਉਨਾਂ ਇਨਾਂ ਚਾਰ ਫੂਡ ਇੰਸਪੈਕਟਰ ਖਲਿਾਫ ਮੁਢਲੀ ਜਾਂਚ ਕਰਵਾਈ ਗਈ ਅਤੇ ਦੋਸ਼ ਸਹੀ ਪਾਏ ਜਾਣ ਤੇ ਫੂਡ ਇੰਸਪੈਕਟਰ ਵਿਵੇਕ ਸਰਮਾ,  ਭੁਪਿੰਦਰ ਸਿੰਘ,  ਵਿਕਾਸ ਸੇਠੀ ਅਤੇ ਰਾਜੇਸਵਰ ਸਿੰਘ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਮਾਮਲੇ ਅਗਲੀ ਪੜਤਾਲ ਡਿਪਟੀ ਡਾਇਰੈਕਟਰ ਪਟਿਆਲਾ ਡਵੀਜਨ ਨੂੰ ਸੋਂਪੀ ਗਈ ਹੈ ਅਤੇ ਹੁਕਮ ਜਾਰੀ ਕੀਤੇ ਗਏ ਹਨ 15 ਦਿਨਾਂ ਵਿਚ ਜਾਂਚ ਮੁਕੰਮਲ ਕਰ ਕੇ ਰਿਪੋਰਟ ਪੇਸ਼ ਕਰਨ। ਸ੍ਰੀ ਆਸ਼ੂ ਨੇ ਕਿਹਾ ਕਿ ਵਿਭਾਗ ਵਿਚ ਕਿਸੇ ਵੀ ਕਿਸਮ ਦਾ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿਹੜਾ ਵੀ ਅਧਿਕਾਰੀ ਜਾਂ ਕਰਮਚਾਰੀ ਗਰੀਬ ਲੋਕਾਂ ਦਾ ਠੱਗੀ ਅਨਾਜ ਖਾਵੇਗਾ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  

ਹੋਰ ਖਾਸ ਖ਼ਬਰਾਂ ਪੜ੍ਹਨ ਲਈ ਇਥੇ ਕਲਿਕ ਕਰੋ :-

 

Have something to say? Post your comment

Subscribe