ਚੰਡੀਗੜ੍ਹ: ਕੋਟਕਪੂਰਾ ਫਾਇਰਿੰਗ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ। ਸੁਖਬੀਰ ਬਾਦਲ ਸੈਕਟਰ -32, ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਹੈਡਕੁਆਰਟਰ ਪਹੁੰਚ ਗਏ ਹਨ। 2015 ਵਿਚ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਵੇਲੇ ਬਾਦਲ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਸੀ। ਦੱਸ ਦਈਏ ਕਿ ਇਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਇੱਕ ਨਵੀਂ ਐਸਆਈਟੀ ਟੀਮ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਸੀ। ਮਈ ਵਿਚ ਬਣਾਈ ਗਈ ਟੀਮ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ 2015 ਵਿਚ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀਬਾਰੀ ਦਾ ਆਦੇਸ਼ ਕਿਸ ਨੇ ਦਿੱਤਾ ਸੀ।