Friday, November 22, 2024
 

ਰਾਸ਼ਟਰੀ

ਹੁਣ ਦਿੱਲੀ ਪੁਲਿਸ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ

June 26, 2021 04:24 PM

ਨਵੀਂ ਦਿੱਲੀ : 25 ਜਨਵਰੀ ਹਿੰਸਾ ਮਾਮਲੇ ਵਿੱਚ ਲੱਖਾ ਸਿਧਾਨਾ ਨੂੰ 3 ਜੁਲਾਈ ਤੱਕ ਗ੍ਰਿਫਤਾਰੀ ਤੋਂ ਅੰਤਰਿਮ ਰਾਹਤ ਮਿਲ ਗਈ ਹੈ। ਇਹ ਫ਼ੈਸਲਾ ਦਿੱਲੀ ਦੀ ਤੀਸ ਹਜ਼ਾਰੀ ਜ਼ਿਲ੍ਹਾ ਅਦਾਲਤ ਨੇ ਸੁਣਾਇਆ ਹੈ। ਸੈਸ਼ਨ ਜੱਜ ਨੇ ਲੱਖਾ ਸਿਧਾਨਾ ਨੂੰ 2021 ਦੇ ਐਫਆਈਆਰ ਨੰ. 96 ਵਿਚ ਉਸਦੀ ਅਗਾਉਂ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਦਿਆਂ ਗ੍ਰਿਫਤਾਰੀ ਤੋਂ ਅੰਤਰਿਮ ਸੁਰੱਖਿਆ ਦਿੱਤੀ। ਇਥੇ ਦਸ ਦਈਏ ਕਿ ਸੀਨੀਅਰ ਐਡਵੋਕੇਟ ਰਮੇਸ਼ ਗੁਪਤਾ ਲੱਖਾ ਸਿਧਾਨਾ ਵਲੋਂ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਹੋਏ ਸਨ। ਉਸਨੇ ਅਦਾਲਤ ਵਿੱਚ ਕਿਹਾ ਕਿ ਲੱਖਾ ਸਿਧਾਣਾ ਦੀ ਲਾਲ ਕਿਲ੍ਹੇ ਦੀ ਘਟਨਾ ਵਿੱਚ ਕੋਈ ਭੂਮਿਕਾ ਨਹੀਂ ਸੀ। ਪੁਲਿਸ ਨੇ ਮੰਨਿਆ ਹੈ ਕਿ ਲੱਖਾ ਸਿਧਾਣਾ 26 ਜਨਵਰੀ, 2021 ਨੂੰ ਲਾਲ ਕਿਲ੍ਹੇ ਵਿੱਚ ਕਦੇ ਵੀ ਦਾਖਲ ਨਹੀਂ ਹੋਇਆ ਸੀ। ਦੂਜੇ ਪਾਸੇ, ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਹੋਰ ਸਮਾਂ ਮੰਗਿਆ ਹੈ। ਨਤੀਜੇ ਵਜੋਂ ਅਦਾਲਤ ਨੇ ਮਾਮਲੇ ਨੂੰ 3 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਅਤੇ ਨਿਰਦੇਸ਼ ਦਿੱਤਾ ਕਿ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ।
ਇਥੇ ਦਸ ਦਈਏ ਕਿ ਲੱਖਾ ਸਿਧਾਣਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਦਿੱਲੀ ਪੁਲਿਸ ਵਲੋਂ ਕੀਤਾ ਹੋਇਆ ਹੈ।

 

Have something to say? Post your comment

 
 
 
 
 
Subscribe