Friday, November 22, 2024
 

ਚੰਡੀਗੜ੍ਹ / ਮੋਹਾਲੀ

ਕੋਟਕਪੁਰਾ ਗੋਲੀਕਾਂਡ : ਸੁਖਬੀਰ ਬਾਦਲ ਤੋਂ SIT ਨੇ ਕਈ ਸੁਆਲ ਜਵਾਬ ਕੀਤੇ

June 26, 2021 04:34 PM

ਚੰਡੀਗੜ੍ਹ: ਸੁਖਬੀਰ ਬਾਦਲ ਤੋਂ SIT ਦੀ ਪੁੱਛ ਗਿੱਛ ਕੀਤੀ ਹੈ। ਚਾਰ ਘੰਟੇ ਤੱਕ ਚੱਲੀ ਇਸ ਲੰਬੀ ਪੁੱਛ ਗਿੱਛ ਦੌਰਾਨ SIT ਨੇ ਅਕਾਲੀ ਦੇ ਪ੍ਰਧਾਨ ਤੋਂ ਕਈ ਸੁਆਲ ਜਵਾਬ ਕੀਤੇ ਹਨ। SIT ਨੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਤੋਂ ਪੁੱਛ ਗਿੱਛ ਕੀਤੀ। ਕੋਟਕਪੁਰਾ ਫਾਇਰਿੰਗ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਲਈ ਉਸਨੂੰ ਸੰਮਨ ਭੇਜਿਆ ਸੀ। ਸੁਖਬੀਰ ਬਾਦਲ ਨੂੰ 26 ਜੂਨ ਨੂੰ ਸੈਕਟਰ -32, ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਹੈਡਕੁਆਰਟਰ ਆਉਣ ਲਈ ਕਿਹਾ ਗਿਆ ਸੀ। 2015 ਵਿਚ ਕੋਟਕਪੁਰਾ ਗੋਲੀ ਕਾਂਡ ਦੀ ਘਟਨਾ ਵੇਲੇ ਬਾਦਲ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਸੀ।
ਦੱਸ ਦਈਏ ਕਿ ਇਸ ਗੋਲੀ ਕਾਂਡ ਦੀ ਘਟਨਾ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਇੱਕ ਨਵੀਂ ਐਸਆਈਟੀ ਟੀਮ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਸੀ। ਮਈ ਵਿਚ ਬਣਾਈ ਗਈ ਟੀਮ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ 2015 ਵਿਚ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਸਿੱਖਾਂ 'ਤੇ ਗੋਲੀਆਂ ਚਲਾਉਣ ਦਾ ਆਦੇਸ਼ ਕਿਸਨੇ ਦਿੱਤਾ ਸੀ। ਐਸਆਈਟੀ ਟੀਮ ਇਸ ਮਾਮਲੇ ਵਿਚ ਘਟਨਾ ਦੇ ਸਮੇਂ ਮੌਜੂਦ ਤਤਕਾਲੀ ਪੁਲਿਸ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਦੱਸ ਦੇਈਏ ਕਿ ਐਸਆਈਟੀ ਦੀ ਟੀਮ ਨੇ ਮੰਗਲਵਾਰ ਨੂੰ ਪੰਜਾਬ ਦੇ ਫਰੀਦਕੋਟ, ਕੋਟਕਪੂਰਾ ਪੁਲਿਸ ਗੋਲੀਬਾਰੀ ਦੀ ਘਟਨਾ ਸਬੰਧੀ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਪੰਜਾਬ ਪੁਲਿਸ ਦੀ ਐਸਆਈਟੀ ਸੈਕਟਰ -4 ਸਥਿਤ ਬਾਦਲ ਦੇ ਸਰਕਾਰੀ ਵਿਧਾਇਕ ਦੇ ਫਲੈਟ ਵਿਖੇ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਗਈ।

 

Have something to say? Post your comment

Subscribe