ਚੰਡੀਗੜ੍ਹ : ਬੀਤੇ ਕਲ ਚੰਡੀਗੜ੍ਹ ਵਿਚ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਗਵਰਨਰ ਨੂੰ ਮੰਗ ਪੱਤਰ ਦਿਤਾ ਗਿਆ ਸੀ। ਇਸ ਪ੍ਰਦਰਸ਼ਨ ਵਿਚ ਲੱਖਾ ਸਿਧਾਣਾ ਵੀ ਸ਼ਾਮਲ ਸੀ। ਇਥੇ ਦਸ ਦਈਏ ਕਿ ਉਸ ਉੱਪਰ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ 'ਚ ਹਿੰਸਾ ਫੈਲਾਉਣ ਦਾ ਦੋਸ਼ ਹੈ।
ਇਹ ਵੀ ਪੜ੍ਹੋ : ਹੁਣ ਛੇਤੀ ਖੁਲ੍ਹਣਗੇ ਸਰਕਾਰੀ ਸਕੂਲ
ਬੀਤੇ ਕੱਲ੍ਹ ਹੀ ਉਸ ਨੂੰ ਇਸ ਮਾਮਲੇ 'ਚ ਹਾਈ ਕੋਰਟ ਤੋਂ ਰਾਹਤ ਦਿੰਦੇ ਹੋਏ 6 ਜੁਲਾਈ ਤਕ ਉਸ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾਈ ਤੇ ਹੁਣ ਇਕ ਵਾਰ ਫਿਰ ਤੋਂ ਚੰਡੀਗੜ੍ਹ 'ਚ ਲੱਖੇ ਵਿਰੁਧ ਪਰਚਾ ਦਰਜ ਕੀਤੀ ਗਿਆ ਹੈ। ਸ਼ਨਿਚਰਵਾਰ ਨੂੰ ਕਿਸਾਨਾਂ ਦੇ ਹਜ਼ੂਮ 'ਚ ਲੱਖਾ ਸਿਧਾਣਾ ਦੇ ਸ਼ਾਮਲ ਹੋਣ ਦੀ ਸੂਚਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਉਸ ਦੇ ਅਤੇ ਹੋਰਨਾਂ ਲੋਕਾਂ ਖਿਲਾਫ਼ ਡਿਊਟੀ 'ਚ ਅੜਿੱਕਾ ਪਾਉਣ ਤੇ ਦੰਗਾ ਕਰਵਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉੱਥੇ ਹੀ ਬਾਕੀ ਮੁਲਜ਼ਮਾਂ ਦੀ ਪਛਾਣ ਲਈ ਪੁਲਿਸ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ।
ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦੀਓ