Friday, November 15, 2024
 

ਰਾਸ਼ਟਰੀ

ਟਿਕੈਤ ਦੀ ਅਗਵਾਈ ਵਿਚ ਕਿਸਾਨਾਂ ਦਾ ਅਗਲਾ ਐਕਸ਼ਨ ਛੇਤੀ ਹੀ

June 27, 2021 01:57 PM

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ 'ਚ 'ਖੇਤੀ ਬਚਾਓ, ਲੋਕਤੰਤਰ ਬਚਾਓ' ਦਿਵਸ ਨੂੰ ਮਿਲੇ ਹੁੰਗਾਰੇ ਪਿੱਛੋਂ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਚਰਚਾ ਹੈ ਕਿ ਇਸ ਸੱਦੇ ਦੀ ਸਫਲਤਾ ਤੋਂ ਬਾਅਦ ਕਿਸਾਨ ਆਉਣ ਵਾਲੇ ਦਿਨਾਂ ਵਿਚ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰ ਸਕਦੇ ਹਨ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅਗਲੇ ਮਹੀਨੇ ਦੋ ਹੋਰ ਟਰੈਕਟਰ ਰੈਲੀਆਂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ 9 ਅਤੇ 24 ਜੁਲਾਈ ਨੂੰ ਟਰੈਕਟਰ ਰੈਲੀਆਂ ਕੀਤੀਆਂ ਜਾਣਗੀਆਂ। ਰਾਕੇਸ਼ ਟਿਕੈਤ ਨੇ ਕਿਹਾ, 'ਮੀਟਿੰਗ ਵਿੱਚ ਅਸੀਂ ਆਪਣੇ ਅੰਦੋਲਨ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ। ਅਸੀਂ 2 ਰੈਲੀਆਂ ਕਰਨ ਦਾ ਫੈਸਲਾ ਕੀਤਾ ਹੈ. ਸ਼ਾਮਲੀ ਅਤੇ ਬਾਗਪਤ ਦੇ ਲੋਕ 9 ਜੁਲਾਈ ਦੀ ਰੈਲੀ ਵਿਚ ਸ਼ਾਮਲ ਹੋਣਗੇ। ਇਹ 10 ਜੁਲਾਈ ਨੂੰ ਸਿੰਘੂ ਸਰਹੱਦ 'ਤੇ ਪਹੁੰਚੇਗੀ। ਉਨ੍ਹਾਂ ਅੱਗੇ ਕਿਹਾ, 'ਇਸ ਤੋਂ ਇਲਾਵਾ 24 ਜੁਲਾਈ ਨੂੰ ਇਕ ਹੋਰ ਰੈਲੀ ਕੀਤੀ ਜਾਏਗੀ। ਮੇਰਠ ਅਤੇ ਬਿਜਨੌਰ ਦੇ ਕਿਸਾਨ ਇਸ ਵਿਚ ਸ਼ਾਮਲ ਹੋਣਗੇ। ਇਹ ਰੈਲੀ 25 ਜੁਲਾਈ ਨੂੰ ਗਾਜੀਪੁਰ ਸਰਹੱਦ 'ਤੇ ਪਹੁੰਚਣਗੇ।
ਇਸਦੇ ਨਾਲ ਹੀ ਟਿਕੈਤ ਨੇ ਕਿਹਾ ਕਿ ਜੇ ਕੇਂਦਰ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਹੁੰਦੀ ਹੈ, ਤਾਂ ਮਾਰਚ ਅੱਗੇ ਨਹੀਂ ਵਧਾਇਆ ਜਾਵੇਗਾ।ਉਧਰ, ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਤਾਜ਼ਾ ਬਿਆਨ ਨੂੰ ਭੜਕਾਊ ਅਤੇ ਆਪਾ ਵਿਰੋਧੀ ਕਰਾਰ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਤੋਮਰ ਇਤਰਾਜ਼ਾਂ ਨੂੰ ਮੁੜ ਸਾਂਝਾ ਕਰਨ ਲਈ ਕਹਿ ਰਹੇ ਹਨ, ਜਦੋਂ ਕਿ ਕਿਸਾਨ ਆਗੂ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਕਾਨੂੰਨਾਂ 'ਚ ਸੋਧ ਨਹੀਂ ਸਗੋਂ ਉਨ੍ਹਾਂ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕਰਦੇ ਹਨ।

ਇਹ ਵੀ ਪੜ੍ਹੋ : ਬੱਕਰੀ ਦੀ ਜਾਨ ਬਚਾਉਂਦੇ ਦੋ ਨੌਜਵਾਨਾਂ ਦੀ ਮੌਤ, ਇਕ ਦੀ ਹਾਲਤ ਖਰਾਬ

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦੀਓ

 

Have something to say? Post your comment

 
 
 
 
 
Subscribe