Friday, November 22, 2024
 

ਪੰਜਾਬ

PUNBUS ਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਤੋਂ ਤਿੰਨ ਦਿਨਾਂ ਦੀ ਹੜਤਾਲ ਸ਼ੁਰੂ

June 28, 2021 10:09 AM

ਗੁਰਦਾਸਪੁਰ : ਪੰਜਾਬ ਰੋਡਵੇਜ਼ ਅਤੇ ਪਨਬਸ ਕੰਟ੍ਰੈਕਟ ਤੇ ਭਰਤੀ ਕਰਮਚਾਰੀਆਂ ਵਲੋਂ ਅੱਜ ਸਵੇਰ ਤੋਂ ਹੀ ਬਟਾਲਾ ਬੱਸ ਸਟੈਂਡ ਵਿਖੇ ਪਨਬੱਸ ਦਾ ਚੱਕਾ ਜਾਮ ਕਰ ਆਪਣੀ ਐਲਾਨ ਕੀਤੀ ਤਿੰਨ ਦਿਨਾਂ ਹੜਤਾਲ ਦੀ ਸ਼ੁਰੂਆਤ ਕੀਤੀ ਗਈ। ਬਟਾਲਾ ਦੇ ਬਸ ਸਟੈਂਡ ਨੂੰ ਪੂਰਨ ਤੌਰ ਤੇ ਬੰਦ ਕਰ ਆਪਣਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਹਨਾਂ ਕਰਮਚਾਰੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਖ ਮੰਗ ਕੰਟ੍ਰੈਕਟ ਤੇ ਰੱਖੇ ਕਰਮਚਾਰੀਆਂ ਨੂੰ ਸਰਕਾਰ ਵਲੋਂ ਰੈਗੂਲਰ ਕੀਤੇ ਜਾਣ ਲਈ ਸੰਗਰਸ਼ ਕੀਤਾ ਜਾ ਰਿਹਾ ਹੈ ਅਤੇ ਅੱਜ ਵੀ ਇਸੇ ਹੀ ਮੰਗ ਨੂੰ ਲੈਕੇ ਪੰਜਾਬ ਭਰ ਦੇ ਸਰਕਾਰੀ ਡੀਪੂ ‘ਚ ਬੱਸਾਂ ਦਾ ਚੱਕਾ ਜਾਮ ਕਰ ਬੱਸ ਸਟੈਂਡਾਂ ਤੇ ਧਰਨੇ ਦਿਤੇ ਜਾ ਰਹੇ ਹਨ ਅਤੇ ਪਨਬਸ ਕਰਮਚਾਰੀਆਂ ਵਲੋਂ ਐਲਾਨ ਕੀਤਾ ਗਿਆ ਹੈ ਕਿ ਕੱਲ 29 ਜੂਨ ਨੂੰ ਪਟਿਆਲਾ ‘ਚ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ ।
ਕੰਟ੍ਰੈਕਟ ਤੇ ਭਰਤੀ ਇਹਨਾਂ ਕਰਮਚਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਪਨਬਸ ਦੇ 18 ਡੀਪੂ ਅਤੇ 9 ਪੀਆਰ ਟੀ ਸੀ ਦੇ ਡਿਪੋ ਮੁਕੰਮਲ ਤੌਰ ਤੇ ਤਿਨ ਦਿਨ ਦੀ ਹੜਤਾਲ ਤੇ ਹਨ ਅਤੇ ਬੱਸਾਂ ਦਾ ਚੱਕਾ ਜਾਮ ਕਰ ਪੰਜਾਬ ਦੇ ਹੋਰਨਾਂ ਬਸ ਸਟੈਂਡਾਂ ਨੂੰ ਬੰਦ ਕਰ ਉਥੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਦਿਤਾ ਜਾ ਰਿਹਾ ਹੈ। ਸੂਬੇ ‘ਚ ਸੋਮਵਾਰ ਤੋਂ ਬੁੱਧਵਾਰ ਤਕ ਪਨਬੱਸ ਅਤੇ ਪੀਆਰਟੀਸੀ ਦੀਆਂ ਲਗਪਗ 1300 ਬੱਸਾਂ ਨਹੀਂ ਚੱਲਣਗੀਆਂ। ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸੇ ਵੀ ਬੱਸ ਨੂੰ ਵਰਕਸ਼ਾਪ ‘ਚੋਂ ਆਉਣ ਹੀ ਨਹੀਂ ਦਿੱਤਾ ਜਾਵੇਗਾ। ਇਸ ਸਬੰਧੀ ਮੁਲਾਜ਼ਮ ਯੂਨੀਅਨ ਦੇ ਚੇਅਰਮੈਨ ਜਸਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਕਈ ਵਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਭਰੋਸਾ ਦੇ ਚੁੱਕੇ ਹਨ ਇਸ ਦੇ ਬਾਵਜੂਦ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਸਨ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਪਰੋਕਤ ਫ਼ੈਸਲਾ ਲੈਣਾ ਪਿਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe