ਮੰਡੀ ਗੋਬਿੰਦਗੜ੍ਹ : ਸਥਾਨਕ ਕੰਗ ਮਾਰਕਿਟ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਲੋਕਾਂ ਨੇ ਕੁਝ ਰਾਊਂਡ ਫਾਇਰ ਹੋਣ ਦੀ ਅਵਾਜ਼ ਸੁਣੀ। ਦੱਸ ਦਈਏ ਕਿ ਕੁਝ ਅਣਪਛਾਤਿਆਂ ਵਲੋਂ ਅਕਾਲੀ ਆਗੂ ਰਾਜੀਵ ਸਿੰਗਲਾ ‘ਤੇ ਕਾਤਲਾਨਾ ਹਮਲਾ ਕੀਤਾ ਗਿਆ। ਇਸ ਘਟਨਾ ਵਿੱਚ ਦੋ ਵਿਅਕਤੀ ਜ਼ਖਮੀ ਹੋ ਗਏ ਹਨ। ਇੱਕ ਵਿਅਕਤੀ ਦੇ ਪੈਰ ‘ਚ ਗੋਲੀ ਲੱਗੀ ਹੈ। ਮਿਲੀ ਜਾਣਕਾਰੀ ਅਨੁਸਾਰ ਹਮਲਾਵਾਰ ਅਕਾਲੀ ਆਗੂ ਰਾਜੀਵ ਸਿੰਗਲਾ ਦਾ ਪਿਸਤੌਲ ਲੈ ਕੇ ਫ਼ਰਾਰ ਹੋ ਗਏ ਹਨ ।
ਮੌਕੇ ਤੇ ਪਹੁੰਚੀ ਪੁਲਿਸ ਨੇ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਹਮਲੇ ਦੌਰਾਨ ਸਿੰਗਲਾ ਦੇ ਚਿਹਰੇ ’ਤੇ ਡੂੰਘਾ ਜ਼ਖਮ ਹੋ ਗਿਆ, ਅਤੇ ਉਹ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗ ਪਏ। ਫਿਲਹਾਲ ਜ਼ਖ਼ਮੀ ਰਾਜੀਵ ਸਿੰਗਲਾ ਅਤੇ ਗਗਨਦੀਪ ਸ਼ਰਮਾ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ‘ਚ ਦਾਖਲ ਹਨ ਅਤੇ ਇਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ