Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਅਣਪਛਾਤਿਆਂ ਵਲੋਂ ਅਕਾਲੀ ਆਗੂ 'ਤੇ ਕਾਤਲਾਨਾ ਹਮਲਾ

June 29, 2021 04:44 PM

ਮੰਡੀ ਗੋਬਿੰਦਗੜ੍ਹ : ਸਥਾਨਕ ਕੰਗ ਮਾਰਕਿਟ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਲੋਕਾਂ ਨੇ ਕੁਝ ਰਾਊਂਡ ਫਾਇਰ ਹੋਣ ਦੀ ਅਵਾਜ਼ ਸੁਣੀ। ਦੱਸ ਦਈਏ ਕਿ ਕੁਝ ਅਣਪਛਾਤਿਆਂ ਵਲੋਂ ਅਕਾਲੀ ਆਗੂ ਰਾਜੀਵ ਸਿੰਗਲਾ ‘ਤੇ ਕਾਤਲਾਨਾ ਹਮਲਾ ਕੀਤਾ ਗਿਆ। ਇਸ ਘਟਨਾ ਵਿੱਚ ਦੋ ਵਿਅਕਤੀ ਜ਼ਖਮੀ ਹੋ ਗਏ ਹਨ। ਇੱਕ ਵਿਅਕਤੀ ਦੇ ਪੈਰ ‘ਚ ਗੋਲੀ ਲੱਗੀ ਹੈ। ਮਿਲੀ ਜਾਣਕਾਰੀ ਅਨੁਸਾਰ ਹਮਲਾਵਾਰ ਅਕਾਲੀ ਆਗੂ ਰਾਜੀਵ ਸਿੰਗਲਾ ਦਾ ਪਿਸਤੌਲ ਲੈ ਕੇ ਫ਼ਰਾਰ ਹੋ ਗਏ ਹਨ ।

ਮੌਕੇ ਤੇ ਪਹੁੰਚੀ ਪੁਲਿਸ ਨੇ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਹਮਲੇ ਦੌਰਾਨ ਸਿੰਗਲਾ ਦੇ ਚਿਹਰੇ ’ਤੇ ਡੂੰਘਾ ਜ਼ਖਮ ਹੋ ਗਿਆ, ਅਤੇ ਉਹ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗ ਪਏ। ਫਿਲਹਾਲ ਜ਼ਖ਼ਮੀ ਰਾਜੀਵ ਸਿੰਗਲਾ ਅਤੇ ਗਗਨਦੀਪ ਸ਼ਰਮਾ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ‘ਚ ਦਾਖਲ ਹਨ ਅਤੇ ਇਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ  

 

Have something to say? Post your comment

Subscribe