ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਹਰ ਸਮੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ ਪਿਛਲੇ ਦਿਨਾਂ ਤੋਂ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ ਦਿੱਲੀ ‘ਚ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਹਨ।
ਇਹ ਵੀ ਪੜ੍ਹੋ : ਕੋਰੋਨਾ ਪਾਬੰਦੀਆਂ ਵਿਚ ਫਿਰ ਵਾਧਾ, ਯੂਨੀਵਰਸਿਟੀਆਂ ਖੋਲ੍ਹਣ ਸਬੰਧੀ ਵੱਡਾ ਐਲਾਨ
ਇਹ ਖ਼ਬਰਾਂ ਪੂਰੀ ਤਰ੍ਹਾਂ ਸੱਚ ਵੀ ਤਸਦੀਕ ਹੋਈਆਂ ਕਿਉਂਕਿ ਅੱਜ ਸਵੇਰੇ ਨਵਜੋਤ ਸਿੰਘ ਸਿੱਧੂ ਦਿੱਲੀ ਲਈ ਰਵਾਨਾ ਹੋ ਗਏ ਪਰ ਅਚਾਨਕ ਹੀ ਇਨ੍ਹਾਂ ਖ਼ਬਰਾਂ ਦੇ ਵਿਚਲਾ ਕੁਝ ਹੋਰ ਹੀ ਸੱਚ ਸਾਹਮਣੇ ਆਇਆ ਜਦੋਂ ਨਵਜੋਤ ਸਿੰਘ ਸਿੱਧੂ ਨਾਲ ਹੋਣ ਵਾਲੀ ਮੁਲਾਕਾਤ ਦੇ ਸਬੰਧ ’ਚ ਕਾਂਗਰਸ ਦੇ ਮੁੱਖ ਆਗੂ ਰਾਹੁਲ ਗਾਂਧੀ ਦੇ ਬਿਆਨ ਨੂੰ ANI ਨੇ ਟਵੀਟ ਕੀਤਾ।
ਇਹ ਵੀ ਪੜ੍ਹੋ :ਪੰਜਾਬ ਵਸਨੀਕਾਂ ਲਈ ਕੇਜਰੀਵਾਲ ਨੇ ਕੀਤੇ 3 ਵੱਡੇ ਐਲਾਨ, ਵੇਖੋ ਪੂਰੀ ਅਪਡੇਟ
ਟਵੀਟ ਵਿਚ ਉਨ੍ਹਾਂ ਨੇ ਸਾਫ਼ ਕਿਹਾ ਹੈ ਕਿ ਉਨ੍ਹਾਂ ਦਾ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਦਾ ਕੋਈ ਪ੍ਰੋਗਰਾਮ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦੀ ਸਿੱਧੂ ਨਾਲ ਕੋਈ ਮੀਟਿੰਗ ਹੋਣੀ ਸੀ।ਇਸ ਟਵੀਟ ਤੋਂ ਬਾਅਦ ਸਿਆਸੀ ਗਲਿਆਰਿਆਂ ਵਿਚ ਹਲਚਲ ਪੈਦਾ ਹੋ ਗਈ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਨਹੀਂ ਗਏ ਤਾਂ ਫਿਰ ਦਿੱਲੀ ਉਹ ਕਿਸ ਨੂੰ ਮਿਲਣ ਲਈ ਗਏ ਹਨ।
ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ