Sunday, November 24, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਰਾਸ਼ਟਰੀ

ਦੁਨੀਆ ਦੇ ਬਹੁਤ ਸਾਰੇ ਹਿੱਸਿਆਂ 'ਚ ਟਵਿੱਟਰ ਹੋਇਆ ਡਾਊਨ

July 01, 2021 10:44 AM

ਨਵੀਂ ਦਿੱਲੀ: ਅੱਜ ਬਹੁਤੇ ਉਪਭੋਗਤਾਵਾਂ ਨੇ ਸ਼ਿਕਾਇਤ ਕੀਤੀ ਹੈ ਕਿ ਉਹ ਟਵਿੱਟਰ ਦੇ ਬਹੁਤ ਸਾਰੇ ਫੀਚਰਸ ਦੀ ਵਰਤੋਂ ਨਹੀਂ ਕਰ ਪਾ ਰਹੇ। ਕਰੀਬ 6000 ਤੋਂ ਵੱਧ ਯੂਜ਼ਰਸ ਨੇ ਅਜਿਹੀਆਂ ਸ਼ਿਕਾਇਤਾਂ ਦਾਇਰ ਕੀਤੀਆਂ ਹਨ। ਵੈੱਬਸਾਈਟ ਮੁਤਾਬਕ ਕੁੱਲ ਰਿਪੋਰਟਾਂ ਦਾ ਲਗਪਗ 93% ਟਵਿੱਟਰ ਵੈੱਬਸਾਈਟ ਨਾਲ ਸਬੰਧਤ ਹੈ। ਆਊਟੇਜ ਨਿਗਰਾਨੀ ਵੈੱਬਸਾਈਟ Downdetector ਦਾ ਕਹਿਣਾ ਹੈ ਕਿ ਸਵੇਰ ਤੋਂ ਹੀ ਬਹੁਤ ਸਾਰੇ ਯੂਜ਼ਰਸ ਸ਼ਿਕਾਇਤ ਕਰ ਰਹੇ ਹਨ ਕਿ ਟਵਿੱਟਰ ਸਹੀ ਤਰ੍ਹਾਂ ਕੰਮ ਨਹੀਂ ਕਰ ਰਿਹਾ। ਕੁਝ ਨੇ ਸ਼ਿਕਾਇਤ ਕੀਤੀ ਕਿ ਉਹ ਕਿਸੇ ਦਾ ਪ੍ਰੋਫਾਈਲ ਨਹੀਂ ਵੇਖ ਸਕਦੇ, ਜਦਕਿ ਕੁਝ ਉਪਭੋਗਤਾਵਾਂ ਨੇ ਸ਼ਿਕਾਇਤ ਕੀਤੀ ਹੈ ਕਿ ਫੀਡ ਅਪਲੋਡ ਨਹੀਂ ਕੀਤੀ ਜਾ ਰਹੀ।
ਜ਼ਿਆਦਾਤਰ ਸ਼ਿਕਾਇਤਾਂ ਡੈਸਕਟਾਪ ਤੇ ਲੈਪਟਾਪ ਉਪਭੋਗਤਾਵਾਂ ਦੀਆਂ ਹਨ। ਹਾਲਾਂਕਿ ਇਹ ਮੋਬਾਈਲ ਵਰਜ਼ਨ 'ਤੇ ਵਧੀਆ ਕੰਮ ਕਰ ਰਿਹਾ ਹੈ। ਇਸ ਬਾਰੇ ਅਜੇ ਤੱਕ ਟਵਿੱਟਰ ਵੱਲੋਂ ਕੋਈ ਜਵਾਬ ਨਹੀਂ ਆਇਆ ਹੈ। ਬਹੁਤ ਸਾਰੇ ਉਪਭੋਗਤਾਵਾਂ ਨੇ ਸ਼ਿਕਾਇਤ ਕੀਤੀ ਹੈ ਕਿ ਉਹ ਆਪਣੀ ਟਾਈਮਲਾਈਨ ਨੂੰ ਥ੍ਰੈਡ ਨਹੀਂ ਕਰ ਪਾ ਰਹੇ। ਟਵਿੱਟਰ ਪਿਛਲੇ ਕੁਝ ਮਹੀਨਿਆਂ ਤੋਂ ਨਿਰੰਤਰ ਵਿਵਾਦਾਂ ਵਿੱਚ ਘਿਰੀ ਹੈ। ਟਵਿੱਟਰ ਤੇ ਕੇਂਦਰ ਸਰਕਾਰ ਦਰਮਿਆਨ ਪਹਿਲਾਂ ਹੀ ਕਈ ਵਿਵਾਦ ਚੱਲ ਰਹੇ ਸੀ। ਇਸ ਦੇ ਵਿਚਕਾਰ ਹੁਣ ਟਵਿੱਟਰ ਨੇ ਇੱਕ ਹੋਰ ਵਿਵਾਦ ਨੂੰ ਵਧਾ ਦਿੱਤਾ। ਜਿਸ 'ਚ ਉਸ ਨੇ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਆਪਣੀ ਵੈਬਸਾਈਟ 'ਤੇ ਵੱਖਰੇ ਦੇਸ਼ ਵਜੋਂ ਦਰਸਾਇਆ। ਹੁਣ ਸੂਤਰਾਂ ਦੀ ਮੰਨੀਏ ਤਾਂ ਭਾਰਤ ਸਰਕਾਰ ਟਵਿੱਟਰ 'ਤੇ ਦੇਸ਼ ਦੇ ਗਲਤ ਨਕਸ਼ੇ ਨੂੰ ਦਿਖਾਉਣ ਲਈ ਸਖਤ ਕਾਰਵਾਈ ਕਰ ਸਕਦੀ ਹੈ।

 

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe