Friday, November 22, 2024
 

ਪੰਜਾਬ

ਪੰਜਾਬ ‘ਚ ਬਿਜਲੀ ਸੰਕਟ ਹੋਇਆ ਗੰਭੀਰ, PSPCL ਨੇ ਲੋਕਾਂ ਨੂੰ ਕੀਤੀ ਅਪੀਲ

July 01, 2021 02:07 PM

ਚੰਡੀਗੜ੍ਹ : ਪੰਜਾਬ ’ਚ ਬਿਜਲੀ ਸੰਕਟ ਗਹਿਰਾ ਰਿਹਾ ਹੈ ਜਿਸ ਕਾਰਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਸਰਕਾਰੀ/ ਜਨਤਕ ਖੇਤਰ ਦੇ ਦਫਤਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਦੀ ਵਰਤੋਂ ਸਹੀ ਤਰੀਕੇ ਨਾਲ ਕਰਨ ਅਤੇ 3 ਜੁਲਾਈ ਤੱਕ AC ਬੰਦ ਕਰ ਦੇਣ। PCPCL ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਤੇ ਮੌਨਸੂਨ ਵਿੱਚ ਦੇਰੀ ਹੋ ਗਈ ਹੈ। ਇਸ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਵਿਚ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ ਦੇ ਇਕ ਯੂਨਿਟ ਬੰਦ ਹੋਣ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਗਰਮੀ ਕਾਰਨ ਬਿਜਲੀ ਦੀ ਮੰਗ 14, 500 ਮੈਗਾਵਾਟ ਤੋਂ ਵੱਧ ਦੀ ਬਿਜਲੀ ਦੀ ਮੰਗ ਹੈ। ਇਸ ਲਈ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਦਫ਼ਤਰਾਂ ਅਤੇ ਵਪਾਰਕ ਕੇਂਦਰਾਂ ਵਿਚ ਲਾਈਟਾਂ, ਡਿਵਾਈਸਾਂ ਅਤੇ ਉਪਕਰਣਾਂ ਨੂੰ ਬੰਦ ਕਰਕੇ ਬਿਜਲੀ ਦੀ ਸਹੀ ਵਰਤੋਂ ਕਰਨ। ਇਸ ਦੇ ਨਾਲ ਅਗਲੇ ਤਿੰਨ ਦਿਨਾਂ ਲਈ ਏਅਰ ਕੰਡੀਸ਼ਨਰ ਨਾ ਚਲਾਏ ਜਾਣ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe