ਮੁੰਬਈ : ਫਰਜੀ ਕੋਰੋਨਾ ਵਾਇਰਸ ਵੈਕਸੀਨ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਹੁਣ ਤੱਕ 13 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ । ਇਹ ਜਾਣਕਾਰੀ ਵੀਰਵਾਰ ਨੂੰ ਮੁੰਬਈ ਸਿਟੀ ਪੁਲਿਸ ਕਮਿਸ਼ਨਰ ਵਿਸ਼ਵਾਸ ਨਾਂਗਰੇ ਪਾਟਿਲ ਨੇ ਦਿੱਤੀ । ਦੱਸ ਦਈਏ ਕਿ ਇੱਕ ਦਿਨ ਪਹਿਲਾਂ ਯਾਨੀ ਬੁੱਧਵਾਰ ਨੂੰ ਇਸ ਮਾਮਲੇ ਵਿੱਚ ਚਾਰ ਲੋਕਾਂ ਦੀ ਗ੍ਰਿਫਤਾਰੀ ਵੀ ਹੋਈ ਸੀ ਅਤੇ 10ਵੀ FIR ਦਰਜ ਕੀਤੀ ਗਈ ਸੀ।
ਇਸਦੇ ਨਾਲ ਹੀ ਇਸ ਮਾਮਲੇ ਸਬੰਧੀ MIDC ਪੁਲਿਸ ਥਾਣੇ ਵਿੱਚ 13 ਲੋਕਾਂ ਵਿਰੁੱਧ FIR ਦਰਜ ਕੀਤੀ ਗਈ ਹੈ । ਜਾਣਕਾਰੀ ਅਨੁਸਾਰ ਇਹ FIR ਆਈਪੀਸੀ ਦੀ ਧਾਰਾ 308, 419 ਅਤੇ 420 ਸਮੇਤ ਕਈ ਹੋਰ ਧਾਰਾਵਾਂ ਵਿੱਚ ਦਰਜ ਕੀਤੀ ਗਈ ਹੈ । ਫਰਜੀ ਵੈਕਸੀਨ ਮਾਮਲੇ ਵਿੱਚ ਮੁੰਬਈ ਪੁਲਿਸ ਵਲੋਂ ਦਰਜ ਕੀਤੀ ਗਈ ਇਹ 11ਵੀਂ FIR ਹੈ ।