Friday, November 22, 2024
 

ਪੰਜਾਬ

ਹੁਣ ਇਸ ਤਰ੍ਹਾਂ ਕਾਂਗਰਸ ਕਲੇਸ਼ ਛੇਤੀ ਖ਼ਤਮ ਹੋਵੇਗਾ

July 04, 2021 02:29 PM

ਚੰਡੀਗੜ੍ਹ: ਕਾਂਗਰਸ ਹਾਈਕਮਾਨ ਨੂੰ ਪੂਰਾ ਭਰੋਸਾ ਹੈ ਕਿ ਅਗਲੇ ਦਿਨਾਂ ਵਿੱਚ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਮੁੱਕ ਜਾਏਗਾ। ਹੁਣ ਇਸ ਕਲੇਸ਼ ਨੂੰ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਨਿਬੇੜਣਗੇ। ਸੂਤਰਾਂ ਦੀ ਮੰਨੀਏ ਤਾਂ ਉਹ ਆਪਣੇ ਮੁੱਖ ਵਿਰੋਧੀ ਨਵਜੋਤ ਸਿੱਧੂ ਨੂੰ ਸਰਕਾਰ ਜਾਂ ਪਾਰਟੀ ਅੰਦਰ ਵੱਡੇ ਜ਼ਿੰਮੇਵਾਰੀ ਦੇਣ ਲਈ ਸਹਿਮਤ ਹੋ ਗਏ ਹਨ। ਇਸ ਦਾ ਐਲਾਨ ਅਗਲੇ ਹਫਤੇ ਹੋ ਸਕਦਾ ਹੈ। ਦਰਅਸਲ ਲੰਚ ਡਿਪਲੋਮੇਸੀ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੀ ਸੂਬਾ ਇਕਾਈ ਵਿੱਚ ਚੱਲ ਰਹੇ ਸੰਕਟ ਦੇ ਹੱਲ ਲਈ ਅਗਲੇ ਹਫਤੇ ਦਿੱਲੀ ਵਿੱਚ ਕਾਂਗਰਸ ਹਾਈ ਕਮਾਂਡ ਨਾਲ ਮੁਲਾਕਾਤ ਕਰਨ ਦੀ ਤਿਆਰੀ ਕਰ ਰਹੇ ਹਨ। ਕੈਪਟਨ ਹੁਣ ਨਵਜੋਤ ਸਿੱਧੂ ਨੂੰ ਉਪ ਮੁੱਖ ਮੰਤਰੀ ਜਾਂ ਚੋਣਾਂ ਲਈ ਪ੍ਰਚਾਰ ਮੁਹਿੰਮਾਂ ਸੰਭਾਲਣ ਵਾਲੀ ਕਮੇਟੀ ਦਾ ਮੁਖੀ ਬਣਾਉਣ ਲਈ ਸਹਿਮਤ ਹੋ ਗਏ ਹਨ। ਇਸ ਕਰਕੇ ਸਿੱਧੂ ਦੇ ਤੇਵਰ ਵੀ ਹੁਣ ਨਰਮ ਪੈਂਦੇ ਵਿਖਾਈ ਦੇ ਰਹੇ ਹਨ।
ਉਂਝ ਹਾਈਕਮਾਨ ਨੇ ਪੰਜਾਬ ਲਈ ਫਾਰਮੂਲਾ ਤਿਆਰ ਕਰ ਲਿਆ ਪਰ ਕੈਪਟਨ ਨੂੰ ਭਰੋਸੇ ਵਿੱਚ ਲੈਣ ਤੋਂ ਬਾਅਦ ਹੀ ਅੰਤਮ ਫੈਸਲਾ ਲਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਲਈ ਪ੍ਰਮੁੱਖ ਹਿੰਦੂ ਨੇਤਾ ਤੇ ਪੰਜਾਬ ਸਰਕਾਰ ਵਿੱਚ ਇੱਕ ਮੰਤਰੀ, ਇੱਕ ਸਾਬਕਾ ਕੇਂਦਰੀ ਮੰਤਰੀ ਤੇ ਇੱਕ ਸੰਸਦ ਮੈਂਬਰ ਪੰਜਾਬ ਕਾਂਗਰਸ ਦੇ ਮੁਖੀ ਲਈ ਅਹੁਦੇ ਦੀ ਦੌੜ ਵਿੱਚ ਸਭ ਤੋਂ ਅੱਗੇ ਚੱਲ ਰਹੇ ਹਨ। ਇਸ ਤੋਂ ਇਲਾਵਾ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅਹਿਮ ਕਮੇਟੀਆਂ ਨੂੰ ਅੰਤਮ ਰੂਪ ਦਿੱਤਾ ਜਾਣਾ ਹੈ। ਸੂਤਰਾਂ ਮੁਤਾਬਕ ਅਗਲੇ ਹਫ਼ਤੇ ਹੋਣ ਵਾਲੀ ਬੈਠਕ ਵਿੱਚ, ਕੈਪਟਨ ਤੇ ਚੋਟੀ ਦੀ ਲੀਡਰਸ਼ਿਪ ਦਰਮਿਆਨ ਸੂਬਾ ਇਕਾਈ ਵਿੱਚ ਨਵਜੋਤ ਸਿੱਧੂ ਨੂੰ ਐਡਜਸਟ ਕਰਨ ਤੇ ਪਾਰਟੀ ਦੇ ਸੰਕਟ ਨੂੰ ਖਤਮ ਕਰਨ ਦੇ ਫਾਰਮੂਲੇ 'ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਭਾਵੇਂ ਬੈਠਕ ਦੀ ਆਖਰੀ ਤਰੀਕ ਬਾਰੇ ਹਾਲੇ ਕੋਈ ਫੈਸਲਾ ਨਹੀਂ ਕੀਤਾ ਗਿਆ। ਸੂਤਰਾਂ ਅਨੁਸਾਰ ਪੰਜਾਬ ਕਾਂਗਰਸ ਦੇ ਮੌਜੂਦਾ ਮੁਖੀ ਸੁਨੀਲ ਜਾਖੜ ਨੂੰ ਬਦਲਣਾ ਤੈਅ ਹੈ। ਕਪਤਾਨ ਨੇ ਦੁਪਹਿਰ ਦੇ ਖਾਣੇ ਦੀ ਕੂਟਨੀਤੀ (ਲੰਚ ਡਿਪਲੋਮੇਸੀ) ਰਾਹੀਂ ਖੁੱਲ੍ਹ ਕੇ ਆਪਣੇ ਪੱਤੇ ਫੈਂਟਦਿਆਂ ਸੰਕੇਤ ਦਿੱਤਾ ਸੀ ਕਿ ਇੱਕ ਹਿੰਦੂ ਨੇਤਾ ਨੂੰ ਰਾਜ ਵਿੱਚ ਪਾਰਟੀ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦੇਣ ਲਈ ਵਿਚਾਰ ਵਟਾਂਦਰੇ ਚੱਲ ਰਹੇ ਹਨ। ਕੈਪਟਨ ਤੇ ਹਾਈਕਮਾਂਡ ਦੀ ਮੁਲਾਕਾਤ ਤੋਂ ਬਾਅਦ ਹਾਲਾਤ ਸਪੱਸ਼ਟ ਹੋ ਜਾਣਗੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe