Tuesday, November 12, 2024
 

ਪੰਜਾਬ

ਪ੍ਰੈਸ ਕਾਨਫਰੰਸ ਕਰ ਜੈਪਾਲ ਭੁੱਲਰ ਦੇ ਪਿਤਾ ਨੇ ਜਾਹਰ ਕੀਤਾ ਵੱਡਾ ਖ਼ਦਸ਼ਾ

July 04, 2021 09:35 PM

ਫਿਰੋਜ਼ਪੁਰ : ਪਿਛਲੇ ਦਿਨੀਂ ਕਲਕੱਤਾ ਵਿਖੇ ਹੋਏ ਐਨਕਾਊਂਟਰ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਵੱਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਕਰ ਕੇ ਇੱਕ ਵੱਡਾ ਖ਼ਦਸ਼ਾ ਜਾਹਰ ਕੀਤਾ ਗਿਆ ਹੈ। ਦੱਸ ਦਈਏ ਕਿ ਜੈਪਾਲ ਭੁੱਲਰ ਦੇ ਪਿਤਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਕਾਫੀ ਪ੍ਰੇਸ਼ਾਨੀਆਂ ਵਿਚੋਂ ਲੰਗ ਰਿਹਾ ਹੈ ਕਿਉਂਕਿ ਪੁਲਿਸ ਉਨ੍ਹਾਂ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਹੀ ਹੈ।

ਇਹ ਵੀ ਪੜ੍ਹੋ : ਮਾਨ ਵਾਲੀ ਗੱਲ : ਹੁਣ ਭਾਰਤ ਦੀ ਇਕ ਹੋਰ ਧੀ ਕਰੇਗੀ ਪੁਲਾੜ ਦੀ ਯਾਤਰਾ

ਉਨ੍ਹਾਂ ਕਿਹਾ ਪਹਿਲਾਂ ਜੈਪਾਲ ਦੇ ਅੰਤਿਮ ਸੰਸਕਾਰ ਤੱਕ ਪੁਲਿਸ ਨੇ ਉਨ੍ਹਾਂ ਦੇ ਘਰ ਨੂੰ ਘੇਰਾ ਪਾਈ ਰੱਖਿਆ ਅਤੇ ਅੱਜ ਜਦੋਂ ਗੁਰਦੁਆਰਾ ਸਾਹਿਬ ਵਿੱਚ ਉਸ ਦੀ ਅੰਤਿਮ ਅਰਦਾਸ ਲਈ ਰੱਖੇ ਗਏ ਪਾਠ ਦਾ ਭੋਗ ਪਾਇਆ ਜਾ ਰਿਹਾ ਸੀ ਤਾਂ ਸਿਵਲ ਵਰਦੀ ਵਿੱਚ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਆਸਪਾਸ ਪਹਿਰਾ ਦਿੱਤਾ ਗਿਆ ।

ਇਹ ਵੀ ਪੜ੍ਹੋ : ਤੁਹਾਡੇ ਸਰੀਰ ਵਿੱਚ ਵੀ ਦਿਖਦੇ ਹਨ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ ਇਹ ਗੰਭੀਰ ਬਿਮਾਰੀ

ਉਨ੍ਹਾਂ ਪੁਲਿਸ ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਜੈਪਾਲ ਨਾਲ ਸਬੰਧਤ ਨੌਜਵਾਨਾਂ ਕੋਲੋਂ ਵੀ ਪੁਛਗਿੱਛ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਨੂੰ ਵੀ ਝੂਠੇ ਕੇਸ ਵਿੱਚ ਫਸਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਉਨ੍ਹਾਂ ਨੂੰ ਤਾਂ ਇਹ ਵੀ ਡਰ ਹੈ ਕਿ ਪੁਲਿਸ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾ ਕੇ ਉਸ ਦਾ ਵੀ ਐਨਕਾਊਂਟਰ ਕਰ ਸਕਦੀ ਹੈ, ਜਾਂ ਫਿਰ ਉਨ੍ਹਾਂ ਦੇ ਛੋਟੇ ਬੇਟੇ ਨੂੰ ਵੀ ਝੂਠੇ ਐਨਕਾਊਂਟਰ ਦੌਰਾਨ ਮੌਤ ਦੇ ਘਾਟ ਉਤਾਰਿਆ ਜਾ ਸਕਦਾ ਹੈ। ਇਸ ਲਈ ਅੱਜ ਉਹ ਇਹ ਪ੍ਰੈੱਸ ਕਾਨਫਰੰਸ ਕਰ ਰਹੇ ਹਨ ਤਾਂ ਕਿ ਉਨ੍ਹਾਂ ਦੀ ਮੱਦਦ ਕੀਤੀ ਜਾਵੇ।

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe