Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਰਾਸ਼ਟਰੀ

ਬਾਲੀਵੁਡ ਅਦਾਕਾਰ ਦਿਲੀਪ ਕੁਮਾਰ ਦਾ ਇੰਤਕਾਲ

July 07, 2021 08:14 AM

ਮੁੰਬਈ : ਹਿੰਦੀ ਫਿ਼ਲਮਾਂ ਦੇ ਵੱਡੇ ਅਦਾਕਾਰ ਦਲੀਪ ਕੁਮਾਰ 98 ਸਾਲਾ ਅੱਜ ਸਾਡੇ ਵਿਚ ਨਹੀਂ ਰਹੇ। ਅੱਜ ਤੜਕਸਾਰ ਉਨ੍ਹਾਂ ਨੇ ਆਖ਼ਰੀ ਸਾਹ ਲਏ। ਇਥੇ ਦਸ ਦਈਏ ਕਿ ਉਹ ਲੰਮਾ ਸਮਾਂ ਬੀਮਾਰ ਰਹੇ ਹਨ ਅਤੇ ਉਨ੍ਹਾਂ ਨੂੰ ਵਾਰ-ਵਾਰ ਹਸਪਤਾਲ ਵੀ ਦਾਖ਼ਲ ਕਰਵਾਉਣਾ ਪਿਆ ਸੀ । ਹਾਲੇ ਬੀਤੇ ਦਿਨੀ ਹੀ ਉਨ੍ਹਾਂ ਨੂੰ ਸਾਹ ਦੀ ਦਿੱਕਤ ਕਾਰਨ ਮੁੰਬਈ ਦੇ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਪਿਆ ਸੀ ਅਤੇ ਉਹ ਠੀਕ ਵੀ ਹੋ ਗਏ ਸਨ ਅਤੇ ਹਸਪਤਾਲ ਤੋਂ ਉਨ੍ਹਾਂ ਨੂੰ ਛੁੱਟੀ ਵੀ ਮਿਲ ਗਈ ਸੀ। ਪਰ ਅੱਜ ਬੁੱਧਵਾਰ ਸਵੇਰੇ ਉਨ੍ਹਾਂ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਅਤੇ ਉਹ ਅਕਾਲ ਚਲਾਣਾ ਕਰ ਗਏ।

 ਇਸ ਤੋਂ ਪਹਿਲਾਂ ਦਿਲੀਪ ਕੁਮਾਰ ਨੂੰ 6 ਜੂਨ ਨੂੰ ਸਾਹ ਲੈਣ ‘ਚ ਤਕਲੀਫ਼ ਹੋਣ ਤੋਂ ਬਾਅਦ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਸ ਸਮੇਂ ਉਨ੍ਹਾਂ ਦੇ ਫੇਫੜਿਆਂ ‘ਚ ਪਾਣੀ ਭਰ ਗਿਆ ਸੀ।ਜਿਸ ਤੋਂ ਬਾਅਦ ਛੋਟੀ ਸਰਜਰੀ ਹੋਈ ਸੀ ਅਤੇ  ਪੰਜ ਦਿਨਾਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਦਿਲੀਪ ਕੁਮਾਰ ਦੀ ਪਤਨੀ ਸਾਇਰਾ ਬਾਨੋ ਵੱਲੋਂ ਬਿਆਨ 'ਚ ਕਿਹਾ ਗਿਆ ਸੀ ਕਿ ਦਿਲੀਪ ਕੁਮਾਰ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਉਹ ਅਜੇ ਵੀ ਹਸਪਤਾਲ 'ਚ ਹਨ ਪਰ ਉਨ੍ਹਾ ਦੀ ਸਿਹਤ ਸਬੰਧੀ ਅਪਡੇਟ ਤੋਂ 2 ਦਿਨ ਬਾਅਦ ਹੀ ਦਿਲੀਪ ਕੁਮਾਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ।

 

Have something to say? Post your comment

 
 
 
 
 
Subscribe