Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਗੈਂਗਸਟਰ ਕੁਲਵੀਰ ਨਰੂਆਣਾ ਦਾ ਕਾਤਲ ਮਨਜਿੰਦਰ ਮੰਨਾ ਗ੍ਰਿਫਤਾਰ, ਇੰਝ ਦਿੱਤਾ ਸੀ ਵਾਰਦਾਤ ਨੂੰ ਅੰਜਾਮ

July 10, 2021 05:30 PM

ਬਠਿੰਡਾ: ਬੀਤੇ ਦਿਨੀ ਗੈਂਗਸਟਰ ਕੁਲਵੀਰ ਨਰੂਆਣਾ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਉਸੇ ਦੇ ਹੀ ਸਾਥੀ ਮਨਜਿੰਦਰ ਮੰਨਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਆਪਸੀ ਤਕਰਾਰ ਮਗਰੋਂ ਇਹ ਮਨਜਿੰਦਰ ਮੰਨਾ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਅਤੇ ਉਦੋਂ ਤੋਂ ਹੀ ਫਰਾਰ ਚਾਲ ਰਿਹਾ ਸੀ ਜਿਸ ਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਦੱਸਣਯੋਗ ਹੈ ਕਿ ਮੰਨਾ ਅਤੇ ਕੁਲਵੀਰ ਵਿਚਕਾਰ ਦੋਸਤੀ ਸੀ ਪਰ ਮਾਮੂਲੀ ਤਕਰਾਰ ਕਾਰਨ ਮੰਨਾ ਨੇ ਆਪਣੇ ਦੋਸਤ ਦੀ ਹੀ ਜਾਨ ਲੈ ਲਈ। ਵਾਰਦਾਤ ਦੌਰਾਨ ਮੰਨਾ ਨੇ ਕੁਲਵੀਰ ’ਤੇ ਲਗਭਗ 8 ਰੋਂਦ ਫਾਇਰ ਕਰ ਕੇ ਉਸ ਨੂੰ ਮੌਤ ਦੋ ਘਾਟ ਉਤਾਰ ਦਿੱਤਾਸੀ।

https://amzn.to/36sZ0Nu

ਜ਼ਿਕਰਯੋਗ ਹੈ ਕਿ ਇਸ ਸਮੇਂ ਕੁਲਵੀਰ ਨਰੂਆਣਾ ਦਾ ਸਾਥੀ ਚਮਕੌਰ ਸਿੰਘ ਵੀ ਜ਼ਖਮੀ ਹੋ ਗਿਆ ਅਤੇ ਮੌਕੇ ’ਤੇ ਹੀ ਦੋਵਾਂ ਦੀ ਮੌਤ ਹੋ ਗਈ ਸੀ। ਕੁਲਵੀਰ ਦਾ ਤੀਜਾ ਸਾਥੀ ਗੁਰਪ੍ਰੀਤ ਸਿੰਘ ਵੀ ਇਸ ਵਾਰਦਾਤ ਵਿਚ ਜ਼ਖਮੀ ਹੋਇਆ ਹੈ, ਜਿਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

trending now

ਜਾਣਕਾਰੀ ਅਨੁਸਾਰ ਕਾਤਲ ਮਨਜਿੰਦਰ ਮੰਨਾ ਵਾਰਦਾਤ ਸਮੇਂ ਚਿੱਟੇ ਦੇ ਨਸ਼ੇ ਦੀ ਹਾਲਤ ਵਿਚ ਸੀ। ਪੁਲਿਸ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਲਈ ਜਿਹੜੇ ਹਥਿਆਰ ਵਰਤੇ ਗਏ ਹਨ, ਉਨ੍ਹਾਂ ਨੂੰ ਵੀ ਬਰਾਮਦ ਕਰ ਲਿਆ ਹੈ ਅਤੇ ਮਾਮਲਾ ਦਰਜ ਕਰ ਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

Subscribe