Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਨਜਿੰਦਰ ਸਿੰਘ ਸਿਰਸਾ ਵਿਰੁਧ ‘ਲੁਕ-ਆਊਟ ਨੋਟਿਸ’ ਜਾਰੀ

July 10, 2021 09:31 PM

ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਉੱਤੇ ਗੋਲਕ ਚੋਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ‘ਲੁੱਕ-ਆਊਟ ਨੋਟਿਸ’ ਜਾਰੀ ਹੋਇਆ ਹੈ। ਪਟਿਆਲਾ ਹਾਊਸ ਕੋਰਟ ਦੇ ਮੁੱਖ ਮੈਟਰੋਪੋਲੀਟਨ ਜੱਜ ਨੇ ਜਾਂਚ ਅਧਿਕਾਰੀਆਂ ਨੂੰ ਇਹ ਸੁਨਿਸ਼ਚਿਤ ਕਰਨ ਨੂੰ ਕਿਹਾ ਹੈ, ਜਿਸ ਨਾਲ ਕਿ ਸਿਰਸਾ ਦੇਸ਼ ਛੱਡ ਕੇ ਬਾਹਰ ਨਾ ਜਾ ਸਕੇ।
ਮਾਮਲਾ ਗੁਰਦੁਆਰਿਆਂ ਦੇ ਫੰਡਾਂ ਨੂੰ ਫਰਜ਼ੀ ਕੰਪਨੀਆਂ ਨੂੰ ਭੇਜਣ ਨਾਲ ਜੁੜਿਆ ਹੈ। ਗੋਲਕ ਦੇ ਪੈਸਾ ਐਮ/ਐਸ ਰਾਜਾ ਟੈਂਟ ਡੈਕੋਰੇਟਰਜ਼ ਵਰਗੀਆਂ ਸੇਲ ਕੰਪਨੀਆਂ ਨੂੰ ਭੇਜਿਆ ਗਿਆ ਹੈ। ਗੋਲਕ ਦੇ ਫੰਡਾ ਦੀ ਫਰਜ਼ੀ ਬਿੱਲਾਂ ਦੇ ਸਹਾਰੇ ਭਾਰੀ ਮਾਤਰਾ ਵਿੱਚ ਹੇਰ ਫੇਰ ਕੀਤੀ ਗਈ ਹੈ। ਜਿਸ ਦੀ ਜਾਂਚ ਚੱਲ ਰਹੀ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਭ੍ਰਿਸ਼ਟਾਚਾਰ ਦੇ ਕੇਸਾਂ ਨੂੰ ਉਜਾਗਰ ਕਰਨ ਦੇ ਲਈ ਲੰਮੇ ਸਮੇਂ ਤੋਂ ਕਾਨੂੰਨੀ ਲੜਾਈ ਲੜਨ ਵਾਲੇ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਨੇ ਪ੍ਰੈੱਸ ਨਾਲ ਗੱਲਬਾਤ ਦੇ ਜ਼ਰੀਏ ਜਾਣਕਾਰੀ ਦਿਤੀ ਕਿ ਬਾਦਲ ਦੇ ਚਹੇਤੇ ਲੋਕਾਂ ਨੇ ਪੰਜਾਬ ਨੂੰ ਬਰਬਾਦੀ ਦੀ ਰਾਹ ਉੱਤੇ ਧੱਕਣ ਤੋਂ ਬਾਅਦ ਦਿੱਲੀ ਦਾ ਬੀੜਾ ਚੁੱਕਿਆ ਹੈ। ਪਰ ਅਸੀਂ ਏਦਾਂ ਨਹੀਂ ਹੋਣ ਦੇਣਾ। ਇਨ੍ਹਾਂ ਨਕਾਬਪੋਸ਼ਾਂ ਨੂੰ ਇਕ ਇਕ ਕਰ ਕੇ ਸੰਗਤ ਦੇ ਸਾਹਮਣੇ ਉਜਾਗਰ ਕੀਤਾ ਜਾਏਗਾ। ਸਿੱਖਾਂ ਦੇ ਧਾਰਮਿਕ, ਸਮਾਜਿਕ ਅਤੇ ਆਰਥਿਕ ਢਾਂਚੇ ਉੱਤੇ ਕਦੀ ਨਾ ਮਿਟਣ ਵਾਲੀਆਂ ਸੱਟਾਂ ਮਾਰਨ ਵਾਲਿਆਂ ਨੂੰ ਜਵਾਬ ਦੇਣਾ ਪਵੇਗਾ। ਤੁਸੀਂ ਭੱਜ ਨਹੀਂ ਸਕਦੇ।
ਸਰਨਾ ਨੇ ਅਪੀਲ ਕਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ, ਮਨਜਿੰਦਰ ਸਿਰਸਾ ਨੂੰ ਕਮੇਟੀ ਤੋਂ ਬਰਖਾਸਤ ਕਰਦੇ ਹੋਏ ਸ਼ਹੀਦਾਂ-ਦੀ-ਜਥੇਬੰਦੀਆਂ ਦਾ ਉਦਾਹਰਣ ਪੇਸ਼ ਕਰਨ। ਪਰ ਸਾਨੂੰ ਪਤਾ ਹੈ ਕਿ ਤੁਸੀਂ ਲੋਕ ਇਸ ਤਰ੍ਹਾਂ ਨਹੀਂ ਕਰੋਗੇ ਕਿਉਂਕਿ ਤੁਸੀਂ ਲੋਕ ਟੋਲਾ-ਏ-ਠੱਗ ਹੋ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਬਾਦਲਾਂ ਦੇ ਦੂਸਰੇ ਮੈਂਬਰਾਂ ਦਾ ਵੀ ਭਾਂਡਾ ਫੋੜ ਕਰਨ ਦੇ ਲਈ ਕਨੂੰਨ ਦੀ ਮਦਦ ਲਵੇਗੀ। ਕਿਸੀ ਨੂੰ ਬਖ਼ਸ਼ਿਆ ਨਹੀਂ ਜਾਏਗਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਨੇ ਸੰਗਤ ਦੇ ਅੱਗੇ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਤੁਹਾਨੂੰ ਗੁਰਦੁਆਰਾ ਕਮੇਟੀ ਦੇ ਨਾਲ ਜੁੜੀ ਕੋਈ ਵੀ ਹੇਰ ਫੇਰ ਦੀ ਜਾਣਕਾਰੀ ਮਿਲਦੀ ਹੈ, ਤਾਂ ਸਾਨੂੰ ਦੱਸੋ ਅਸੀਂ ਦੋਸ਼ੀਆਂ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕਰਾਂਗੇ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਵੱਲੋਂ ਯਾਚਿਕਾ ਕਰਨ ਵਾਲੇ ਭੁਪਿੰਦਰ ਸਿੰਘ ਪੀ ਆਰ ਓ ਦੇ ਨਾਲ ਹੋਰ ਵੀ ਸੀਨੀਅਰ ਮੈਂਬਰ ਮੌਜੂਦ ਸਨ।

 

Have something to say? Post your comment

Subscribe