ਚੰਡੀਗੜ੍ਹ: ਪੰਜਾਬ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 162 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 8 ਮਰੀਜ਼ਾਂ ਨੇ ਆਪਣੀ ਜਾਨ ਗੁਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਦੇ ਨਾਲ ਹੀ 259 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਐਕਟਿਵ ਕੇਸ ਘੱਟ ਕੇ 1809 ਹੋ ਗਏ ਹਨ। ਬੀਤੇ ਦਿਨ ਤੋਂ ਕੋਰੋਨਾ ਵਾਇਰਸ ਦੇ 41, 549 ਟੈਸਟ ਕੀਤੇ ਗਏ ਹਨ ਤੇ ਪਾਜ਼ਿਟਿਵਿਟੀ ਦਰ 0.39 ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸੂਬੇ ਵਿਚ ਕੋਰੋਨਾ ਵਾਇਰਸ ਦੇ 229 ਮਾਮਲੇ ਦਰਜ ਕੀਤੇ ਗਏ ਸਨ ਤੇ 11 ਮਰੀਜ਼ਾਂ ਨੇ ਇਸ ਦੌਰਾਨ ਆਪਣੀ ਜਾਨ ਗੁਆਈ ਸੀ।