Friday, November 22, 2024
 

ਪੰਜਾਬ

ਕਾਰ ਵਿਚ ਹੋਇਆ ਧਮਾਕਾ,ਦੋ ਗੱਡੀਆਂ ਦੇ ਉੱਡ ਗਏ ਪਰਖੱਚੇ,ਇੱਕ ਦੀ ਮੌਤ

July 11, 2021 09:46 PM

ਮਾਨਸਾ : ਜ਼ਿਲ੍ਹੇ ਦੇ ਬੱਸ ਸਟੈਂਡ ਦੇ ਨਜ਼ਦੀਕ ਇੱਕ ਪੈਟਰੋਲ ਪੰਪ ‘ਤੇ ਸੀਐੱਨਜੀ ਗੈਸ ਕਾਰ (CNG Gas Car) ਦੇ ਵਿਚ ਬਲਾਸਟ ਹੋ ਗਿਆ ਜਿਸਦੇ ਨਾਲ ਦੋ ਗੱਡੀਆਂ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਦੇ ਵਿੱਚ CNG ਗੈਸ ਪਾ ਰਹੇ ਕਰਿੰਦੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸਦੇ ਨਾਲ ਹੀ ਕੁਝ ਲੋਕ ਜ਼ਖ਼ਮੀ ਹੋਏ। ਜ਼ਖਮੀਆਂ ਨੂੰ ਇਲਾਜ ਦੇ ਲਈ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਉਧਰ ਮੌਕੇ ‘ਤੇ ਚਸ਼ਮਦੀਦਾਂ ਨੇ ਦੱਸਿਆ ਕਿ ਜੋ ਕਾਰ ਹਾਦਸੇ ਦਾ ਸ਼ਿਕਾਰ ਹੋਈ ਹੈ ਉਹ ਕਾਰ ਪੰਪ ‘ਤੇ ਸੀਐਨਜੀ ਗੈਸ ਪਵਾਉਣ ਪਹੁੰਚੀ ਸੀ ਅਤੇ ਜਦੋਂ ਹੀ ਕਾਰ ਦੇ ਵਿਚ ਬਲਾਸਟ ਹੋਇਆ ਤਾਂ ਆਲੇ ਦੁਆਲੇ ਹਫੜਾ-ਤਫੜੀ ਦਾ ਮਾਹੌਲ ਪੈਦਾ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੇ ਵਿੱਚ ਦੋ ਗੱਡੀਆਂ ਦੇ ਪਰਖੱਚੇ ਉੱਡ ਗਏ ਅਤੇ ਇਕ ਪੰਪ ਦੇ ਕਰਿੰਦੇ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਇਕਦਮ ਬਲਾਸਟ ਹੋਣ ਨਾਲ ਲੋਕਾਂ ਦੇ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।CNG ਕਾਰ ਚ ਹੋਇਆ ਬਲਾਸਟ ਚਸ਼ਮਦੀਦ SP D ਕਪਿਲ ਦਿਗਵਿਜੇ ਨੇ ਕਿਹਾ ਕਿ ਪੈਟਰੋਲ ਪੰਪ ‘ਤੇ ਸੀਐਨਜੀ ਪਵਾਉਣ ਪਹੁੰਚੀ ਕਾਰ ਦੇ ਵਿਚ ਬਲਾਸਟ ਹੋਇਆ ਜਿਸ ਨਾਲ ਕਾਫੀ ਨੁਕਸਾਨ ਹੋਇਆ ਅਤੇ ਇਕ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਜਾਂਚ ਦੇ ਵਿੱਚ ਸਾਹਮਣੇ ਆਇਆ। ਓਧਰ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਕੋਲ ਤਿੰਨ ਵਿਅਕਤੀ ਆਏ ਹਨ ਜਿਨ੍ਹਾਂ ਦੇ ਵਿੱਚ ਦੋ ਜ਼ਖਮੀ ਹਨ ਅਤੇ ਇੱਕ ਸ਼ਖ਼ਸ ਦੀ ਮੌਤ ਹੋ ਗਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe