Friday, November 22, 2024
 

ਸੰਸਾਰ

ਹਸਪਤਾਲ ’ਚ ਲੱਗੀ ਅੱਗ ਵਿਚ ਕਈ ਲੋਕ ਜਿਉਂਦੇ ਸੜੇ, ਵੇਖੋ ਵੀਡੀਓ

July 13, 2021 09:22 AM

ਬਗਦਾਦ :ਪੂਰੀ ਦੁਨੀਆਂ ਵਿਚ ਕੋਰੋਨਾ ਕਾਰਨ ਹਸਪਤਾਲਾਂ ਵਿਚ ਮਰੀਜ਼ਾਂ ਦੀ ਭਰਮਾਰ ਹੋਈ ਪਈ ਹੈ ਅਤੇ ਅਜਿਹੇ ਵਿਚ ਕਈ ਮੁਸੀਬਤਾਂ ਦੇ ਨਾਲ ਨਾਲ ਅੱਗ ਲੱਗ ਜਾਣ ਦੀਆਂ ਖ਼ਬਰਾਂ ਕਈ ਵਾਰ ਆ ਚੁੱਕੀਆਂ ਹਨ ਅਤੇ ਹੁਣ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਦੱਖਣੀ ਇਰਾਕ ਦੇ ਦੀ ਕਾਰ ਸੂਬੇ ਵਿਚ ਸਥਿਤ ਅਲ ਹੁਸੈਨ ਟੀਚਿੰਗ ਹਸਪਤਾਲ ਦੇ ਕੋਰੋਨਾ ਵਾਇਰਸ ਵਾਰਡ ਵਿਚ ਅੱਗ ਲੱਗਣ ਨਾਲ ਘੱਟ ਤੋਂ ਘੱਟ 50 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖ਼ਮੀ ਹੋ ਗਏ। ਇਰਾਕ ਦੇ ਮੈਡੀਕਲ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਨਾਸੀਰੀਆ ਸ਼ਹਿਰ ਦੇ ਇਸ ਹਸਪਤਾਲ ਵਿਚ ਘੱਟ ਤੋਂ ਘੱਟ 50 ਲੋਕਾਂ ਦੀ ਮੌਤ ਹੋਈ ਹੈ ਅਤੇ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਰਨ ਵਾਲੇ ਲੋਕ ਬੁਰੀ ਤਰ੍ਹਾਂ ਝੁਲਸ ਗਏ ਸਨ। ਉਨ੍ਹਾਂ ਦੱਸਿਆ ਕਿ ਅੱਗ ਇਲੈਕਟ੍ਰਾਨਿਕ ਸ਼ਾਰਟ ਸਰਕਟ ਕਾਰਨ ਲੱਗੀ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਅੱਗ ਆਕਸੀਜਨ ਸਿਲੰਡਰ ਫਟਣ ਕਾਰਨ ਲੱਗੀ। ਸਿਹਤ ਮੰਤਰਾਲਾ ਨੇ ਅੱਗ ਲੱਗਣ ਦੇ ਕਾਰਨ ਦੇ ਬਾਰੇ ਵਿਚ ਕੁੱਝ ਨਹੀਂ ਕਿਹਾ ਹੈ। ਦੋ ਮੈਡੀਕਲ ਅਧਿਕਾਰੀਆਂ ਨੇ ਦੱਸਿਆ ਕਿ ਹਸਪਤਾਲ ਵਿਚ ਇਹ ਵਾਰਡ 3 ਮਹੀਨੇ ਪਹਿਲਾਂ ਖੁੱਲ੍ਹਾ ਸੀ ਅਤੇ ਇਸ ਵਿਚ 70 ਬੈੱਡ ਸਨ। ਦੀ ਕਾਰ ਦੇ ਸਿਹਤ ਵਿਭਾਗ ਦੇ ਬੁਲਾਰੇ ਅਮਾਰ ਅਲ ਜਾਮਿਲੀ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਉਦੋਂ ਘੱਟ ਤੋਂ ਘੱਟ 63 ਮਰੀਜ਼ ਵਾਰਡ ਦੇ ਅੰਦਰ ਸਨ। ਇਰਾਕ ਦੇ ਕਿਸੇ ਹਸਪਤਾਲ ਵਿਚ ਇਸ ਸਾਲ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ, ਅਪ੍ਰੈਲ ਵਿਚ ਬਗਦਾਦ ਦੇ ਇਕ ਹਸਪਤਾਲ ਵਿਚ ਆਕਸੀਜਨ ਟੈਂਕ ਫਟਣ ਕਾਰਨ ਅੱਗ ਲੱਗੀ ਸੀ ਅਤੇ ਉਦੋਂ ਘੱਟ ਤੋਂ ਘੱਟ 82 ਲੋਕਾਂ ਦੀ ਮੌਤ ਹੋ ਗਈ ਸੀ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe