Friday, November 22, 2024
 

ਪੰਜਾਬ

ਸ਼੍ਰੋ ਗੁ.ਪ੍ਰ.ਕ.ਸ੍ਰੀ ਅੰਮ੍ਰਿਤਸਰ ਵੱਲੋਂ ਧਾਰਮਿਕ ਲਾਇਬ੍ਰੇਰੀ ਤੇ ਬੱਚਿਆਂ ਨੂੰ ਵਜ਼ੀਫ਼ਾ ਦੇ ਕੇ ਕੀਤਾ ਸਨਮਾਨਤ

July 13, 2021 01:15 PM

ਭਾਵੜਾ (ਸੱਚੀ ਕਲਮ ਬਿਊਰੋ) : ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਹਲਕਾ ਮਮਦੋਟ ਦੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਵੱਲੋਂ ਧਾਰਮਿਕ ਪੁਸਤਕਾਂ ਦੀ ਲਾਇਬਰੇਰੀ ਤੇ ਬੱਚਿਆਂ ਦੇ ਸਨਮਾਨ ਲਈ ਉਨ੍ਹਾਂ ਨੂੰ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : ਹਸਪਤਾਲ ’ਚ ਲੱਗੀ ਅੱਗ ਵਿਚ ਕਈ ਲੋਕ ਜਿਉਂਦੇ ਸੜੇ, ਵੇਖੋ ਵੀਡੀਓ

ਦੱਸਣਯੋਗ ਹੈ ਕਿ ਧਾਰਮਿਕ ਪ੍ਰੀਖਿਆ ਜੋ ਕਿ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਕੂਲਾਂ ਵਿੱਚ ਕਰਵਾਈ ਜਾਂਦੀ ਹੈ, ਇਸ ਸਾਲ ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਭਾਵੜਾ ਆਜ਼ਮ ਸ਼ਾਹ ਦੇ ਦੋ ਬੱਚੇ ਸਕਾਲਰਸ਼ਿਪ ਲਾਇ ਚੁਣੇ ਗਏ ਜਿਨ੍ਹਾਂ ਨੂੰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਨੇ ਚੈੱਕ ਦੇ ਕੇ ਸਨਮਾਨਤ ਕੀਤਾ। ਪ੍ਰਿੰਸੀਪਲ ਰੇਨੂ ਸ਼ਰਮਾ ਤੇ ਧਾਰਮਿਕ ਟੀਚਰ ਹਰਦਿਆਲ ਸਿੰਘ ਨੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਦਸੂਹਾ : ਦਰਦਨਾਕ ਸੜਕ ਹਾਦਸਾ, ਵਾਹਨ ਦੇ ਉੱਡੇ ਪਰਖੱਚੇ

ਇਸ ਦੇ ਨਾਲ ਹੀ ਪਿੰਡ ਬਾਰੇਕੇ ਦੇ ਗ੍ਰੰਥੀ ਬਾਬਾ ਬੋਹੜ ਸਿੰਘ ਅਤੇ ਨਗਰ ਨਿਵਾਸੀਆਂ ਨੂੰ ਧਾਰਮਿਕ ਪੁਸਤਕਾਂ ਦੀ ਲਾਇਬ੍ਰੇਰੀ ਦਿੱਤੀ ਗਈ। ਦੱਸ ਦਈਏ ਕਿ ਇਹ ਲਾਇਬ੍ਰੇਰੀ ਬਹੁਤ ਕੀਮਤੀ ਗ੍ਰੰਥ ਅਤੇ ਸਿੱਖ ਇਤਿਹਾਸ ਦੀਆਂ ਬੇਸ਼ਕੀਮਤੀ ਧਾਰਮਿਕ ਕਿਤਾਬਾਂ ਦਾ ਖਜ਼ਾਨਾ ਹੈ।ਇਸ 'ਤੇ ਸਮੂਹ ਨਗਰ ਨਿਵਾਸੀਆਂ ਨੇ ਜਥੇਦਾਰ ਪ੍ਰੀਤਮ ਸਿੰਘ ਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਹੁਤ ਧੰਨਵਾਦ ਕੀਤਾ।

ਇਹ ਵੀ ਪੜ੍ਹੋ : Birthday Special : ਸੁਰਾਂ ਦਾ ਬਾਦਸ਼ਾਹ ਮਾਸਟਰ ਸਲੀਮ

ਇਸ ਮੌਕੇ ਜਥੇਦਾਰ ਪ੍ਰੀਤਮ ਸਿੰਘ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਅਤੇ ਭਾਈ ਰੇਸ਼ਮ ਸਿੰਘ ਦਾ ਕਵੀਸ਼ਰੀ ਜਥਾ, ਭਾਈ ਤੇਜਬੀਰ ਸਿੰਘ ਮਲਸੀਆਂ, ਸੁਖਵਿੰਦਰ ਸਿੰਘ ਲੋਧਰਾਂ, ਸ.ਪਰਤਾਪ ਸਿੰਘ ਲੱਖੋ ਕੇ, ਸ.ਚਾਨਣ ਸਿੰਘ ਸਾਬਕਾ ਸਰਪੰਚ ਬਾਰੇ ਕੇ, ਸ.ਗੁਰਦੇਵ ਸਿੰਘ ਚੇਅਰਮੈਨ ਤੇ ਡਾਕਟਰ ਜਸਵੰਤ ਸਿੰਘ ਹਾਜ਼ਰ ਸਨ।

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ  

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe