Friday, November 22, 2024
 

ਚੰਡੀਗੜ੍ਹ / ਮੋਹਾਲੀ

ਆਜ਼ਾਦ ਗਰੁੱਪ ਵੱਲੋਂ ਪਿੰਡ ਮੋਟੇਮਾਜਰਾ ਦੇ ਨੌਜਵਾਨਾਂ ਨੂੰ ਕੀਤੀ ਕ੍ਰਿਕਟ ਕਿੱਟ ਸੁਪਰਦ

July 13, 2021 01:20 PM

ਨੌਜਵਾਨ ਖੇਡ ਮੈਦਾਨ ਵਿੱਚ ਸਮਾਂ ਬਿਤਾਉਣ ਨੂੰ ਦੇਣ ਪਹਿਲ  : ਸਰਬਜੀਤ ਸਿੰਘ ਸਮਾਣਾ

ਮੋਹਾਲੀ (ਸੱਚੀ ਕਲਮ ਬਿਊਰੋ) : ਨੌਜਵਾਨ ਪੀੜ੍ਹੀ ਨੂੰ ਮੌਜੂਦਾ ਦੌਰ ਵਿਚ ਆਪਣਾ ਸਮਾਂ ਖੇਡ ਮੈਦਾਨ ਵਿੱਚ ਦੇਣ ਨੂੰ ਪਹਿਲ ਦੇਣੀ ਚਾਹੀਦੀ ਹੈ , ਜਿਸ ਨਾਲ ਉਨ੍ਹਾਂ ਦੀ ਸਿਹਤ ਠੀਕ ਰਹੇ ।ਦੂਸਰਾ ਆਪਣੇ ਉਜਵਲ ਭਵਿੱਖ ਲਈ ਅਤੇ ਸਮੇਂ ਦਾ ਹਾਣੀ ਬਣਨ ਦੇ ਲਈ ਉੱਚ ਸਿੱਖਿਆ ਹਰ ਹੀਲੇ ਪ੍ਰਾਪਤ ਕਰਨੀ ਚਾਹੀਦੀ ਹੈ ।ਇਹ ਗੱਲ ਪਿੰਡ ਮੋਟੇਮਾਜਰਾ (ਮੋਹਾਲੀ) ਵਿਖੇ ਨੌਜਵਾਨਾਂ ਨੂੰ ਕ੍ਰਿਕਟ ਕਿੱਟ ਸੁਪਰਦ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਨੇਤਾ ਅਤੇ ਆਜ਼ਾਦ ਗਰੁੱਪ ਦੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਹੀ ।
ਇਸ ਮੌਕੇ ਤੇ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਆਜ਼ਾਦ ਗਰੁੱਪ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਸਹੀ ਸੇਧ ਦੇਣ ਦੇ ਲਈ ਆਪਣੇ ਵੱਲੋਂ ਕੋਸ਼ਿਸ਼ਾਂ ਜਾਰੀ ਰੱਖਣਗੇ , ਤਾਂ ਕਿ ਕੱਲ੍ਹ ਦੇ ਨੇਤਾ ਨੌਜਵਾਨ ਪੀੜ੍ਹੀ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ ।
ਇਸ ਮੌਕੇ ਪਿੰਡ ਮੋਟੇਮਾਜਰਾ ਵਿਖੇ ਨੌਜਵਾਨ ਗਗਨ ਸਿੰਘ , ਸਾਵਿੰਦਰ ਸਿੰਘ , ਮਨੀ ਸਿੰਘ, ਰਤਨ ਸਿੰਘ ਅਤੇ ਪਰਮਿੰਦਰ ਸਿੰਘ ਹਾਜ਼ਰ ਸਨ । ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਦੇਣ ਦਾ ਫ਼ੈਸਲਾ ਕੁਝ ਸਮਾਂ ਪਹਿਲਾਂ ਆਜ਼ਾਦ ਗਰੁੱਪ ਦੇ ਦਫ਼ਤਰ ਸੈਕਟਰ 79 ਵਿਖੇ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੇ ਵਿੱਚ ਕੀਤਾ ਗਿਆ ਸੀ ।ਇਸ ਮੌਕੇ ਤੇ ਸਰਬਜੀਤ ਸਿੰਘ ਸਮਾਣਾ ਨੇ ਨਾਲ ਸਿਮਰਤ ਸਿੰਘ ਗਿੱਲ , ਜੈ ਪ੍ਰਤਾਪ ਸਿੰਘ ਕੰਗ , ਹਰਮਨ ਸਿੰਘ ਬੁੱਟਰ ਵੀ ਹਾਜ਼ਰ ਸਨ

 

Have something to say? Post your comment

Subscribe