Friday, November 22, 2024
 

ਚੰਡੀਗੜ੍ਹ / ਮੋਹਾਲੀ

ਪੰਜਾਬ ਦਾ ਕੈਪਟਨ ਹੋਇਆ ਕੇਜਰੀਵਾਲ ਦੁਆਲੇ, ਆਖੀ ਇਹ ਗੱਲ

July 17, 2021 11:44 AM

ਕਿਹਾ-ਕੇਜਰੀਵਾਲ ਨੇ ਕਿਸਾਨਾਂ ਦੇ ਹਿੱਤਾਂ ਲਈ ਕੁਝ ਨਹੀਂ ਕੀਤਾ


ਚੰਡੀਗੜ੍ਹ: ਸਰਕਾਰ ਦੀ ਕਰਜ਼ਾ ਮੁਆਫੀ ਦੇ ਫੈਸਲੇ ਦੀ ਅਲੋਚਨਾ ਕਰਨ ਲਈ ‘ਆਪ’ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਆਸ ਮੁਤਾਬਕ ਹ ਸੀ ਕਿਉਂਕਿ ਇਸ ਪਾਰਟੀ ਨੇ ਕਿਸਾਨ ਭਾਈਚਾਰੇ ਦੇ ਹਿੱਤਾਂ ਲਈ ਕਦੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਪਹਿਲੀ ਸਰਕਾਰ ਸੀ ਜਿਸ ਨੇ ਕੇਂਦਰ ਸਰਕਾਰ ਦੇ ਵਿਵਾਦਪੂਰਨ ਅਤੇ ਖਤਰਨਾਕ ਖੇਤੀ ਕਾਨੂੰਨਾਂ ਵਿੱਚੋਂ ਕਿਸੇ ਨੂੰ ਸੂਚਿਤ ਕੀਤਾ ਸੀ। ਕੈਪਟਨ ਨੇ ਕਿਹਾ ਕਿ ਸੱਚਾਈ ਇਹ ਹੈ ਕਿ ‘ਆਪ’ ਨੂੰ ਖੇਤੀਬਾੜੀ ਸੈਕਟਰ ਨਾਲ ਜੁੜੇ ਲੋਕਾਂ ਦੀ ਭਲਾਈ ਦੀ ਕੋਈ ਚਿੰਤਾ ਨਹੀਂ ਹੈ ਅਤੇ ਇਹ ਕਿਸਾਨਾਂ ਦੇ ਹੱਕ ਵਿੱਚ ਲਏ ਗਏ ਹਰ ਫੈਸਲੇ ਦਾ ਵਿਰੋਧ ਕਰਦਾ ਹੈ। ਕੈਪਟਨ ਨੇ ਕਿਹਾ ਕਿ ‘ਆਪ’ ਵੋਟਰਾਂ ਨੂੰ ਆਕਰਸ਼ਤ ਕਰਨ ਲਈ ਵੋਟ ਪਾਉਣ ਤੋਂ ਪਹਿਲਾਂ ਸਿਰਫ ਵਾਅਦੇ ਕਰਨ ਦਾ ਵਿਖਾਵਾ ਕਰਦੀ ਹੈ ਅਤੇ ਕਾਂਗਰਸ ਆਪਣੇ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਕੈਪਟਨ ਨੇ ਕਿਹਾ ਕਿ ‘ਆਪ’ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਖੇਤੀਬਾੜੀ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ ਕਰਜ਼ਾ ਮੁਆਫੀ ਦਾ ਐਲਾਨ ਨਹੀਂ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਈਆਂ ਕਈ ਵਿੱਤੀ ਮੁਸ਼ਕਲਾਂ ਅਤੇ ਸਥਿਤੀਆਂ ਦੇ ਬਾਵਜੂਦ 2017 ਵਿੱਚ ਕੀਤੇ ਹਰੇਕ ਵਾਅਦੇ ਨੂੰ ਲਾਗੂ ਕਰਨ ਲਈ ਵਚਨਬੱਧ ਹੈ।

 

Have something to say? Post your comment

Subscribe