ਮੋਗਾ : ਮੋਗਾ ਦੇ ਪਿੰਡ ਸਿੰਘਾਂ ਵਾਲਾ ਵਿਖੇ ਇਕ ਕਾਰ ਤੇ ਬੱਸ ਵਿਚ ਸਿੱਧੀ ਟੱਕਰ ਹੋ ਗਈ। ਹਾਦਸੇ 'ਚ ਕਾਰ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਹੋਰ ਜਣੇ ਜ਼ਖ਼ਮੀ ਹੋ ਗਏ। ਇਸ ਭਿਆਨਕ ਹਾਦਸੇ ਵਿਚ ਕਾਰ ਬੱਸ ਦੇ ਅੰਦਰ ਤਕ ਜਾ ਵੜੀ। ਫਸ ਹੋਈ ਕਾਰ ਨੂੰ ਜੇਸੀਬੀ ਦੀ ਮਦਦ ਨਾਲ ਕਢਿਆ ਗਿਆ।
ਮ੍ਰਿਤਕ ਜਗਦੀਪ ਸਿੰਘ ਕਬੱਡੀ ਦਾ ਖਿਡਾਰੀ ਸੀ ਅਤੇ ਉਹ ਅਪਣੇ ਦੋਸਤਾਂ ਨਾਲ ਦਿੱਲੀ ਏਅਰਪੋਰਟ ਤੋਂ ਆ ਰਿਹਾ ਸੀ। ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਰਸਤੇ 'ਚੋਂ ਹਟਾਇਆ ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਠੀਕ ਦਸੀ ਜਾ ਰਹੀ ਹੈ।