Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਆਉਣ ਵਾਲੇ ਕੁਝ ਮਹੀਨਿਆਂ ਵਿੱਚ ਸਨਅਤਾਂ ਵੱਲੋਂ 20,000 ਤੋਂ ਵੱਧ ਨੌਕਰੀਆਂ ਦਿੱਤੀਆਂ ਜਾਣਗੀਆਂ: ਬਿੰਦਰਾ

July 19, 2021 05:15 PM

ਸਨਅਤਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ (ਸੱਚੀ ਕਲਮ ਬਿਊਰੋ) :ਪੰਜਾਬ ਯੁਵਾ ਵਿਕਾਸ ਬੋਰਡ (PYDB), ਪੰਜਾਬ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਲੁਧਿਆਣਾ ਦੇ ਉਦਯੋਗਪਤੀਆਂ ਨੇ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਨੌਜਵਾਨਾਂ ਨੂੰ 20, 000 ਤੋਂ ਵੱਧ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਫਲੈਗਸ਼ਿਪ “ਘਰ ਘਰ ਰੋਜ਼ਗਾਰ ਮਿਸ਼ਨ” ਦੀ ਹਮੇਸ਼ਾ ਸਹਾਇਤਾ ਕਰਨ ਲਈ ਲੁਧਿਆਣਾ ਦੇ ਉਦਯੋਗਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਸ੍ਰੀ ਬਿੰਦਰਾ ਨੇ ਉਦਯੋਗਿਕ ਅਤੇ ਵਪਾਰਕ ਅੰਡਰਟੇਕਿੰਗਜ਼ (ਸੀਆਈਸੀਯੂ) ਕੰਪਲੈਕਸ ਦੇ ਚੈਂਬਰ ਆਫ਼ ਲੁਧਿਆਣਾ ਵਿਖੇ ਉਦਯੋਗ ਦੇ ਕਈ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਬੈਠਕ ਵਿੱਚ ਸੀ.ਆਈ.ਸੀ.ਯੂ. ਦੇ ਸਾਰੇ ਅਹੁਦੇਦਾਰ ਪ੍ਰਧਾਨ ਉਪਕਾਰ ਸਿੰਘ ਆਹੂਜਾ, ਜਨਰਲ ਸਕੱਤਰ ਪੰਕਜ ਸ਼ਰਮਾ ਦੇ ਨਾਲ ਨਿਟਵੀਅਰ, ਸ਼ਾਲ, ਕੰਬਲ, ਪਲਾਈਵੁੱਡ, ਰੰਗਾਈ, ਪ੍ਰੋਸੈਸਿੰਗ, ਭੱਠੀ ਆਦਿ ਸਨਅਤਾਂ ਨਾਲ ਸਬੰਧਤ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਅਤੇ ਕੋਸ਼ਿਸ਼ਾਂ ਸਦਕਾ ਹੋਇਆ ਹੈ ਕਿ ਉਦਯੋਗ ਨੇ ਤਾਲਾਬੰਦੀ ਦੌਰਾਨ ਇਕ ਦਿਨ ਵੀ ਆਪਣੇ ਕੰਮ ਬੰਦ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ, ਉਦਯੋਗਾਂ ਨੂੰ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਭਾਵੇਂ ਸਿੰਗਲ ਵਿੰਡੋ ਇਨਵੈਸਟ ਪੰਜਾਬ ਹੋਵੇ ਜਾਂ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਏ ਜਾਣਾ ਹੋਵੇ।
ਚੇਅਰਮੈਨ ਨੇ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਇਹ ਮਾਹੌਲ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇਕ ਅਜਿਹਾ ਸੂਬਾ ਹੈ, ਜਿਸ ਨੇ ਹਮੇਸ਼ਾ ਉਦਯੋਗਾਂ ਨੂੰ ਅਨੁਕੂਲ ਮਾਹੌਲ ਪ੍ਰਦਾਨ ਕੀਤਾ ਹੈ ਅਤੇ ਇਸੇ ਲਈ ਕਈ ਇਕਾਈਆਂ ਜੋ ਪਹਿਲਾਂ ਬੰਦ ਹੋ ਚੁੱਕੀਆਂ ਸਨ, ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਆਪਣਾ ਕੰਮ ਦੁਬਾਰਾ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਯੂਨਿਟਾਂ ਨੇ ਸਿਰਫ਼ ਆਪਣਾ ਕੰਮਕਾਜ ਸ਼ੁਰੂ ਹੀ ਨਹੀਂ ਕੀਤਾ, ਬਲਕਿ ਉਨ੍ਹਾਂ ਦੀਆਂ ਸਮਰੱਥਾਵਾਂ ਵੀ ਵਧਾ ਦਿੱਤੀਆਂ ਕਿਉਂਕਿ ਬਿਜਲੀ ਪ੍ਰਤੀ ਯੂਨਿਟ 5 ਰੁਪਏ ਦਿੱਤੀ ਜਾ ਰਹੀ ਹੈ।

ਸ੍ਰੀ ਬਿੰਦਰਾ ਨੇ ਸਨਅਤਕਾਰਾਂ ਨੂੰ 20 ਹਜ਼ਾਰ ਤੋਂ ਵੱਧ ਸਥਾਨਕ ਨੌਜਵਾਨਾਂ ਨੂੰ ਅਗਲੇ ਕੁੱਝ ਮਹੀਨਿਆਂ ਵਿੱਚ ਰੁਜ਼ਗਾਰ ਮੌਕੇ ਮੁਹੱਈਆ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਹ ਰੁਜ਼ਗਾਰ ਦੇ ਯੋਗ ਨੌਜਵਾਨਾਂ ਦੀਆਂ ਸੂਚੀਆਂ ਤਿਆਰ ਕਰਨ ਤਾਂ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਵਾਅਦਾ ਕੀਤਾ ਕਿ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕੁਲਵਕਤੀ ਰੁਜ਼ਗਾਰ ਮੁਹੱਈਆ ਕੀਤਾ ਜਾਵੇਗਾ। ਸ੍ਰੀ ਬਿੰਦਰਾ ਨੇ ਇਹ ਵੀ ਐਲਾਨ ਕੀਤਾ ਕਿ 100 ਫੀਸਦੀ ਟੀਕਾਕਰਨ ਪ੍ਰਾਪਤ ਕਰ ਚੁੱਕੇ ਉਦਯੋਗ ਨੂੰ ‘ਪ੍ਰਸੰਸਾ ਪੱਤਰ’ ਦਿੱਤੇ ਜਾਣਗੇ।

 

Have something to say? Post your comment

Subscribe