Monday, November 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਮਨੋਰੰਜਨ

ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਗ਼ਲਤ ਕੰਮ ਦੇ ਚੱਕਰ ਵਿੱਚ ਹੋਇਆ ਗ੍ਰਿਫ਼ਤਾਰ

July 20, 2021 05:45 AM

ਮੁੰਬਈ :ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸੋਮਵਾਰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਨੂੰ ਪੋਰਨ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਓਵਰ ਦਿ ਟੌਪ (ਓ. ਟੀ. ਟੀ.) ਪਲੇਟਫਾਰਮਾਂ 'ਤੇ ਰਿਲੀਜ਼ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ । ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਾਜ ਕੁੰਦਰਾ ਖ਼ਿਲਾਫ ਲੋੜੀਂਦੇ ਸਬੂਤ ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੈਡੀਕਲ ਜਾਂਚ ਤੋਂ ਬਾਅਦ ਰਾਜ ਕੁੰਦਰਾ ਨੂੰ ਮੰਗਲਵਾਰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ । ਮੁੰਬਈ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਨੇ ਫਰਵਰੀ 2021 'ਚ ਪੋਰਨ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਓ. ਟੀ. ਟੀ. ਪਲੇਟਫਾਰਮਾਂ 'ਤੇ ਰਿਲੀਜ਼ ਕਰਨ ਦਾ ਇੱਕ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਹੀ ਪੁਲਸ ਨੇ ਕਈ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। 

ਇਸ ਮਾਮਲੇ 'ਚ ਰਾਜ ਕੁੰਦਰਾ ਨੂੰ ਮੁੱਖ ਦੋਸ਼ੀ ਵਜੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ 'ਚ ਰਾਜ ਕੁੰਦਰਾ ਤੋਂ ਪਹਿਲਾਂ 4 ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀਆਂ ਦੇ ਬਿਆਨ ਅਤੇ ਟੈਕਨੀਕਲ ਸਬੂਤਾਂ ਦੇ ਆਧਾਰ 'ਤੇ ਰਾਜ ਕੁੰਦਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ 'ਚ ਰਾਜ ਕੁੰਦਰਾ ਤੋਂ ਪਹਿਲਾਂ 4 ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀਆਂ ਦੇ ਬਿਆਨ ਅਤੇ ਟੈਕਨੀਕਲ ਸਬੂਤਾਂ ਦੇ ਆਧਾਰ 'ਤੇ ਰਾਜ ਕੁੰਦਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਸ ਮਾਮਲੇ 'ਚ ਰਾਜ ਕੁੰਦਰਾ ਮੁੱਖ ਦੋਸ਼ੀ ਅਤੇ ਮੁੱਖ ਸਾਜ਼ਿਸ਼ਕਰਤਾ ਹੈ।ਮੁੰਬਈ ਕ੍ਰਾਈਮ ਬ੍ਰਾਂਚ ਦਾ ਕਹਿਣਾ ਹੈ ਕਿ ਹੌਟਸ਼ਾਟ ਨਾਂ ਦੀ ਇੱਕ ਐਪ ਬਣਾਈ ਗਈ ਸੀ ਅਤੇ ਇਸ 'ਤੇ ਫਿਲਮਾਂ ਨੂੰ ਰਿਲੀਜ਼ ਕੀਤਾ ਜਾਂਦਾ ਸੀ। ਉਸ ਤੋਂ ਬਾਅਦ ਲੋਕਾਂ ਕੋਲੋਂ ਪੈਸੇ ਲਏ ਜਾਂਦੇ ਸਨ। ਪੁਲਿਸ ਅਨੁਸਾਰ ਇਸ ਐਪ ਦੇ ਮਾਲਕ ਰਾਜ ਕੁੰਦਰਾ ਹਨ। ਹਾਲਾਂਕਿ ਰਾਜ ਕੁੰਦਰਾ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਇਸ ਐਪ ਨਾਲ ਕੋਈ ਲੈਣਾ-ਦੇਣਾ ਨਹੀਂ ਸੀ।

ਪੁਲਿਸ ਮੁਤਾਬਕ ਮੁੰਬਈ ਦੀ ਫਿਲਮ ਇੰਡਸਟਰੀ 'ਚ ਕੰਮ ਦੀ ਭਾਲ 'ਚ ਆਉਣ ਵਾਲੀਆਂ ਭੋਲੀਆਂ-ਭਾਲੀਆਂ ਅਤੇ ਜ਼ਰੂਰਤਮੰਦ ਲੜਕੀਆਂ ਨੂੰ ਇਸ ਕੰਮ 'ਚ ਫਸਾਇਆ ਜਾਂਦਾ ਸੀ। ਲੜਕੀਆਂ ਨੂੰ ਵੱਡੀਆਂ ਫਿਲਮਾਂ 'ਚ ਕੰਮ ਦਿਵਾਉਣ ਦੇ ਬਹਾਨੇ ਉਨ੍ਹਾਂ ਕੋਲੋਂ ਜਬਰਨ ਅਸ਼ਲੀਲ ਫਿਲਮਾਂ 'ਚ ਕੰਮ ਕਰਵਾਇਆ ਜਾਂਦਾ ਸੀ। ਫਿਲਮ ਬਣਾਉਣ ਤੋਂ ਬਾਅਦ ਉਨ੍ਹਾਂ ਨੂੰ ਮੋਬਾਇਲ ਐਪ ਅਤੇ ਓ. ਟੀ. ਟੀ. ਪਲੇਟਫਾਰਮ ਉੱਤੇ ਰਿਲੀਜ਼ ਕਰ ਦਿੱਤਾ ਜਾਂਦਾ ਸੀ ਅਤੇ ਦੋਸ਼ੀ ਲੱਖਾਂ ਦੀ ਕਮਾਈ ਕਰਦੇ ਸਨ।

 

Have something to say? Post your comment

 
 
 
 
 
Subscribe