Friday, November 22, 2024
 

ਸੰਸਾਰ

ਚੀਨ ਦੇ ਹੈਕਰ ਕਰ ਰਹੇ ਹਨ ਗੜਬੜ : ਬਾਈਡੇਨ

July 20, 2021 12:59 PM

ਵਾਸ਼ਿੰਗਟਨ : ਬਾਈਡੇਨ ਪ੍ਰਸ਼ਾਸਨ ਅਤੇ ਸਹਿਭਾਗੀ ਦੇਸ਼ਾਂ ਨੇ ਬੀਜਿੰਗ ਤੋਂ ਵਿਆਪਕ ਪੈਮਾਨੇ 'ਤੇ ਸਾਈਬਰ ਖ਼ਤਰੇ ਦਾ ਖ਼ੁਲਾਸਾ ਕੀਤਾ ਹੈ, ਜਿਸ ਵਿਚ ਸਰਕਾਰ ਨਾਲ ਜੁੜੇ ਹੈਕਰਾਂ ਵੱਲੋਂ ਰੈਨਸਮਵੇਅਰ ਹਮਲਾ ਸ਼ਾਮਲ ਹੈ, ਜਿਸ ਵਿਚ ਹੈਕਰਾਂ ਨੇ ਕੰਪਨੀਆਂ ਨੂੰ ਨਿਸ਼ਾਨਾ ਬਣਾਇਆ ਅਤੇ ਬਦਲੇ ਵਿਚ ਲੱਖਾਂ ਡਾਲਰ ਦੀ ਮੰਗ ਕੀਤੀ। ਦਰਅਸਲ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਦੇ ਪ੍ਰਸ਼ਾਸਨ ਨੇ ਚੀਨ ‘ਤੇ ਈਮੇਲ ਸਰਵਰ ਸਾਫਟਵੇਅਰ 'ਮਾਈਕ੍ਰੋਸਾਫਟ ਐਕਸਚੇਜ਼' ਹੈਕ ਕਰਨ ਦਾ ਦੋਸ਼ ਲਾਇਆ। ਇਲਜ਼ਾਮ ਹਨ ਕਿ ਇਸ ਸਾਲ ਦੇ ਸ਼ੁਰੂ ਵਿਚ ਦੁਨੀਆ ਭਰ ਦੇ ਲੱਖਾਂ ਕੰਪਿਊਟਰਾਂ ਨੂੰ ਹੈਕ ਕੀਤਾ ਗਿਆ ਸੀ। ਇਸ ਦੌਰਾਨ ਨਿਆਂ ਮੰਤਰਾਲਾ ਨੇ ਸੋਮਵਾਰ ਨੂੰ 4 ਚੀਨੀ ਨਾਗਰਿਕਾਂ ਖ਼ਿਲਾਫ਼ ਦੋਸ਼ਾਂ ਦਾ ਐਲਾਨ ਕੀਤਾ। ਸਰਕਾਰੀ ਵਕੀਲਾਂ ਦਾ ਕਹਿਣਾ ਹੈ ਕਿ ਇਹ ਲੋਕ ਹੈਕਿੰਗ ਲਈ ਗ੍ਰਹਿ ਸੁੱਰਖਿਆ ਮੰਤਰਾਲਾ ਨਾਲ ਕੰਮ ਕਰ ਰਹੇ ਸਨ, ਜਿਸ ਵਿਚ ਕੰਪਨੀਆਂ, ਯੂਨੀਵਰਸਿਟੀਆਂ ਅਤੇ ਸਰਕਾਰੀ ਅਦਾਰਿਆਂ ਸਮੇਤ ਦਰਜਨਾਂ ਕੰਪਿਊਟਰ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਗ੍ਰਹਿ ਸੁੱਰਖਿਆ ਮੰਤਰਾਲਾ ਨਾਲ ਜੁੜੇ ਹੈਕਰਾਂ ਨੇ ਰੈਨਸਮਵੇਅਰ ਹਮਲਾ ਕੀਤਾ, ਜਿਸ ਨਾਲ ਅਮਰੀਕੀ ਸਰਕਾਰ ਹੈਰਾਨ ਅਤੇ ਚਿੰਤਤ ਹੈ। ਯੂਰਪੀ ਯੂਨੀਅਨ ਅਤੇ ਯੂ.ਕੇ. ਨੇ ਵੀ ਚੀਨ 'ਤੇ ਉਂਗਲ ਚੁੱਕੀ ਹੈ। ਯੂਰਪੀ ਯੂਨੀਅਨ ਨੇ ਕਿਹਾ ਕਿ ਗੰਭੀਰ ਪ੍ਰਭਾਵ ਵਾਲੀਆਂ ਖ਼ਰਾਬ ਸਾਈਬਰ ਗਤੀਵਿਧੀਆਂ, ਜੋ ਬਲਾਕ ਦੇ 27 ਮੈਂਬਰ ਦੇਸ਼ਾਂ ਦੇ ਸਰਕਾਰੀ ਅਦਾਰਿਆਂ, ਰਾਜਨੀਤਿਕ ਸੰਗਠਨਾਂ ਅਤੇ ਪ੍ਰਮੁੱਖ ਉਦਯੋਗਾਂ ਨੂੰ ਨਿਸ਼ਾਨਾ ਬਣਾਉਦੀ ਹੈ, ਉਹ ਚੀਨ ਦੇ ਹੈਕਿੰਗ ਸਮੂਹਾਂ ਨਾਲ ਜੁੜੀਆਂ ਹੋ ਸਕਦੀਆਂ ਹਨ। ਬ੍ਰਿਟੇਨ ਦੇ ਨੈਸ਼ਨਲ ਸਾਈਬਰ ਸਕਿਓਰਿਟੀ ਸੈਂਟਰ ਨੇ ਕਿਹਾ ਕਿ ਇਨ੍ਹਾਂ ਸਮੂਹਾਂ ਨੇ ਅਮਰੀਕਾ, ਯੂਰਪ ਅਤੇ ਸਮੁੰਦਰੀ ਉਦਯੋਗਾਂ ਅਤੇ ਜਲ ਸੈਨਾ ਦੇ ਰੱਖਿਆ ਠੇਕੇਦਾਰਾਂ ਨੂੰ ਨਿਸ਼ਾਨਾ ਬਣਾਇਆ, ਨਾਲ ਹੀ ਫਿਨਲੈਂਡ ਦੀ ਸੰਸਦ ਨੂੰ ਵੀ ਇਨ੍ਹਾਂ ਨੇ ਨਿਸ਼ਾਨਾ ਬਣਾਇਆ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe