ਅੰਮ੍ਰਿਤਸਰ: ਕਾਂਗਰਸ ਹੈ ਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪੇ ਜਾਣ ਮਗਰੋਂ ਸਿੱਧੂ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਹੈ ਇਸੇ ਦੇ ਚਲਦਿਆਂ ਰੋਡ ਸ਼ੋਅ ਲਈ ਉਹ ਅੱਜ ਜਦੋਂ ਅੰਮ੍ਰਿਤਸਰ ਲਈ ਰਵਾਨਾ ਹੋਏ ਤਾਂ ਰਸਤੇ ਵਿੱਚ ਉਹ ਖੱਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਨਮਨ ਕਰਨ ਲਈ ਰੁੱਕੇ। ਇਸ ਦੌਰਾਨ ਕਿਸਾਨਾਂ ਨੇ ਸਿੱਧੂ ਦਾ ਵਿਰੋਧ ਕੀਤਾ ਜਿਸ ਦੌਰਾਨ ਉਨ੍ਹਾਂ ਦੇ ਪੈਰ ਦੇ ਅੰਗੂਠੇ 'ਤੇ ਸਟ ਲੱਗ ਗਈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੈਰ ਦੇ ਅੰਗੂਠੇ ਦਾ ਨਹੁੰ ਉੱਤਰ ਗਿਆ ਪਰ ਹੱਡੀ ਦਾ ਬਚਾਅ ਰਿਹਾ। ਦੱਸ ਦਈਏ ਕਿ ਇਲਾਜ ਲਈ ਉਨ੍ਹਾਂ ਨੂੰ ਅਮਨਦੀਪ ਹਸਪਤਾਲ ਵਿੱਚ ਲਿਜਾਇਆ ਗਿਆ ਜਿਥੋਂ ਉਹ ਹੁਣ ਆਪਣੀ ਕੋਠੀ ਲਈ ਰਵਾਨਾ ਹੋ ਗਏ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਪਾਰਟੀ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰ ਰਹੇ ਹਨ।