ਲਦਾਖ਼ : ਜਦੋਂ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾਂਦਾ ਹੈ ਤਾਂ ਕੁਦਰਤ ਵੱਲੋਂ ਵੀ ਅਪਣੇ ਹੋਣ ਦਾ ਅਹਿਸਾਸ ਕਰਵਾ ਦਿੱਤਾ ਜਾਂਦਾ ਹੈ। ਹੁਣ ਤੱਕ ਜਾਣਕਾਰੀ ਅਨੁਸਾਰ ਅੱਜ ਕੇਂਦਰੀ ਸ਼ਾਸਿਤ ਪ੍ਰਦੇਸ਼ ਲਦਾਖ਼ ਵਿਚ ਦਰਮਿਆਨੇ ਪੱਧਰ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਵਾਰ ਵਾਰ ਕੁਦਰਤੀ ਆਫਤਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਦੇਸ਼ ਅੰਦਰ ਜਿਥੇ ਪਹਿਲਾਂ ਹੀ ਬਰਸਾਤ ਕਾਰਨ ਅਤੇ ਅਸਮਾਨੀ ਬਿਜਲੀ ਨਾਲ ਕਈ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਕੁਝ ਦਿਨਾਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਹੋਰ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ। ਹੁਣ ਇੰਡੀਆ ਵਿਚ ਆਇਆ ਭੂਚਾਲ , ਕੰਬੀ ਧਰਤੀ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦਾ ਦੌਰ ਲਗਾਤਾਰ ਜਾਰੀ ਹੈ। ਜਿਨ੍ਹਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਅੱਜ ਆਏ ਇਸ ਭੂਚਾਲ ਵਿਚ ਅਜੇ ਤੱਕ ਕੋਈ ਵੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ ਲੇਹ ਵਿੱਚ 3.6 ਮਾਪੀ ਗਈ ਹੈ। ਅੱਜ ਆਏ ਇਸ ਭੁਚਾਲ ਦੇ ਝਟਕੇ ਜਿੱਥੇ ਇਸ ਖੇਤਰ ਦੇ ਲੋਕਾਂ ਵੱਲੋਂ ਮਹਿਸੂਸ ਕੀਤੇ ਗਏ। ਉਥੇ ਹੀ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਦੇ ਝਟਕੇ ਆ ਚੁੱਕੇ ਹਨ।