ਨਵੀਂ ਦਿੱਲੀ : ਅਚਾਨਕ ਸੀ ਬੀ ਐਸ ਈ ਬੋਰਡ ਦੇ ਸਕੂਲਾਂ ਦੇ ਵਿਦਿਆਰਥੀਆਂ ਲਈਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦਾ ਹੁਣ ਐਲਾਨ ਕੀਤਾ ਗਿਆ ਹੈ। ਕਰੋਨਾ ਦੀ ਕਾਰਨ ਜਿੱਥੇ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਉੱਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਆਨਲਾਈਨ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਕਰੋਨਾ ਦੀ ਚਲਦੇ ਹੋਏ ਜਿੱਥੇ ਬੱਚਿਆਂ ਦੀਆਂ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ। ਉਥੇ ਹੀ ਉਨ੍ਹਾਂ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆ ਰੱਦ ਕਰ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਦੇ ਨਤੀਜੇ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਉੱਤੇ ਘੋਸ਼ਿਤ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਸੀ ਤਾਂ ਜੋ ਬੱਚਿਆਂ ਦੀਆਂ ਪ੍ਰੀਖਿਆਵਾਂ ਦੇ ਅਧਾਰ ਤੇ ਨਤੀਜੇ ਤਿਆਰ ਕੀਤੇ ਜਾ ਸਕਣ। ਹੁਣ ਸੀ ਬੀ ਐੱਸ ਈ ਬੋਰਡ ਵੱਲੋਂ ਇਕ ਐਲਾਨ ਕੀਤਾ ਗਿਆ ਹੈ ਜਿਸ ਦੇ ਤਹਿਤ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਨੂੰ ਅੰਤਿਮ ਰੂਪ ਦੇਣ ਦੀ ਆਖ਼ਰੀ ਤਰੀਕ ਜੋ 22 ਜੁਲਾਈ ਸੀ, ਹੁਣ ਉਹ 25 ਜੁਲਾਈ, ਸ਼ਾਮ 5:00 ਵਜੇ ਤੱਕ ਕਰ ਦਿੱਤੀ ਹੈ । ਇਸ ਤਰੀਕ ਇੱਕ ਵਿੱਚ ਬਦਲਾਅ ਕੁਝ ਕਾਰਨਾਂ ਕਾਰਨ ਕੀਤਾ ਗਿਆ ਹੈ। ਬੱਚਿਆਂ ਵੱਲੋਂ ਕਾਫੀ ਉਤਸੁਕਤਾ ਨਾਲ ਆਪਣੇ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।