ਹੁਣ ਲਵਪ੍ਰੀਤ ਦੇ ਪਰਿਵਾਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪਰਿਵਾਰ ਵੱਲੋਂ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸਾਰੇ ਲੋਕਾਂ ਦੀਆਂ ਨਜ਼ਰਾਂ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ਉਪਰ ਟਿਕੀਆਂ ਹੋਈਆਂ ਹਨ। ਉਥੇ ਹੀ ਪਿੰਡ ਵਾਸੀਆਂ ਵੱਲੋਂ ਵੀ ਪਰਿਵਾਰ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਪਿੰਡ ਵੱਲੋਂ ਭਾਰੀ ਇਕੱਠ ਕੀਤਾ ਗਿਆ ਸੀ, ਅਤੇ ਪਰਿਵਾਰ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਗਿਆ ਸੀ।
ਇਹ ਵੀ ਪੜ੍ਹੋ : ਹੁਣ ਕਲਰਕਾਂ ਨੂੰ ਦਿੱਤੀ ਜਾਵੇਗੀ ਇਨਕਮ ਟੈਕਸ ਰਿਟਰਨ ਭਰਨ ਦੀ ਟ੍ਰੇਨਿੰਗ
ਉਨ੍ਹਾਂ ਕਿਹਾ ਕਿ ਅਗਰ ਪ੍ਰਸ਼ਾਸਨ ਐਤਵਾਰ ਤੱਕ ਬੇਅੰਤ ਕੌਰ ਖਿਲਾਫ ਮਾਮਲਾ ਦਰਜ ਨਹੀਂ ਕਰਦਾ ਤਾਂ ਉਨ੍ਹਾਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤੇ ਉਨ੍ਹਾਂ ਨਾਲ ਕਈ ਸੰਸਥਾਵਾਂ ਦੇ ਆਗੂ ਵੀ ਮੌਜੂਦ ਸਨ। ਉਥੇ ਹੀ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ ਪੱਤਰ ਵੀ ਦਿੱਤਾ ਹੈ। ਕੁਝ ਦਿਨ ਪਹਿਲਾਂ ਹੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਵੀ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਇਸ ਬਾਰੇ ਬਾਰੇ ਉਨ੍ਹਾਂ ਵੱਲੋਂ ਜਸਟਿਨ ਟਰੂਡੋ ਨੂੰ ਵੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ।