Thursday, November 21, 2024
 

ਚੰਡੀਗੜ੍ਹ / ਮੋਹਾਲੀ

ਹੁਣ ਸਕੂਲ ਸਿੱਖਿਆ ਵਿਭਾਗ ਵੱਲੋਂ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਦਿੱਤੀ ਜਾਵੇਗੀ ਟ੍ਰੇਨਿੰਗ

July 23, 2021 08:09 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਦਫਤਰੀ ਕੰਮ-ਕਾਜ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਆਪਣੇ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਟ੍ਰੇਨਿੰਗ ਦੇਣ ਦਾ ਫੈਸਲਾ ਕੀਤਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਨਕਮ ਟੈਕਸ ਰਿਟਰਨ (TDS ਰਿਟਰਨ) ਫਾਈਲ ਕਰਨ ਲਈ ਖੇਤਰੀ ਦਫਤਰਾਂ, ਸਕੂਲਾਂ/ ਸੰਸਥਾਵਾਂ ਦੇ ਕੁੱਲ 2698 ਕਲਰਕਾਂ ਨੂੰ 26 ਜੁਲਾਈ ਤੋਂ 28 ਜੁਲਾਈ 2021 ਤੱਕ ਆਨ ਲਾਈਨ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਟ੍ਰੇਨਿੰਗ ਸਵੇਰ 9.30 ਵਜੇ ਸ਼ੁਰੂ ਹੋਇਆ ਕਰੇਗੀ।

ਬੁਲਾਰੇ ਅਨੁਸਾਰ 26 ਜੁਲਾਈ ਨੂੰ ਅੰਮਿ੍ਰਤਸਰ, ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ, ਤਰਨ ਤਾਰਨ, ਫਤਹਿਗੜ ਸਾਹਿਬ ਜਦਕਿ 27 ਜੁਲਾਈ ਨੂੰ ਲੁਧਿਆਣਾ, ਮੋਗਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਪਠਾਨਕੋਟ, ਮੁਕਤਸਰ, ਐਸ.ਏ.ਐਸ ਨਗਰ ਦੇ ਕਲਰਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰਾਂ ਹੀ 28 ਜੁਲਾਈ ਨੂੰ ਬਠਿੰਡਾ, ਸੰਗਰੂਰ, ਬਰਨਾਲਾ, ਮਾਨਸਾ, ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ, ਰੂਪ ਨਗਰ, ਕਪੂਰਥਲਾ, ਮੁੱਖ ਦਫ਼ਤਰ ਅਤੇ ਖੇਤਰੀ ਦਫਤਰਾਂ ਦੇ ਸਟਾਫ ਦੀ ਟ੍ਰੇਨਿੰਗ ਹੋਵੇਗੀ।

ਹੋਰ ਖ਼ਬਰਾਂ ਪੜ੍ਹਨ ਲਈ ਇਥੇ ਕਲਿਕ ਕਰੋ :

 

Have something to say? Post your comment

Subscribe