Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਰਾਣਾ ਸੋਢੀ ਨੇ ''ਕਮ ਆਨ ਇੰਡੀਆ'' ਦੇ ਉਦੇਸ਼ ਨਾਲ ਟੋਕੀਓ ਉਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਰਚੁਅਲ ਤੌਰ 'ਤੇ ਕੀਤਾ ਉਤਸ਼ਾਹਿਤ

July 23, 2021 09:55 PM

ਐਸ.ਏ.ਐਸ. ਨਗਰ (ਸੱਚੀ ਕਲਮ ਬਿਊਰੋ) : ਟੋਕੀਓ ਉਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਮਨੋਬਲ ਨੂੰ ਵਧਾਉਣ ਲਈ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਸਪੋਰਟਸ ਸਟੇਡੀਅਮ, ਸੈਕਟਰ-78 ਤੋਂ ਭਾਰਤੀ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਉਹਨਾਂ ਨਾਲ ਸਕੱਤਰ ਖੇਡ ਰਾਜ ਕਮਲ ਚੌਧਰੀ, ਸੰਯੁਕਤ ਸਕੱਤਰ ਖੇਡਾਂ ਕਰਤਾਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਰਾਣਾ ਸੋਢੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੋਕਿਓ ਓਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਮਨੋਬਲ ਨੂੰ ਵਧਾਉਣ ਲਈ ਸੰਦੇਸ਼ (ਮੈਸੇਜ) ਅਤੇ ਵੀਡੀਓ ਬਣਾਉਣ। ਕੇਂਦਰੀ ਖੇਡ ਮੰਤਰੀ ਸ੍ਰੀ ਅਨੁਰਾਗ ਠਾਕੁਰ ਦੀ ਤਰਜ਼ 'ਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਆਪਣੇ ਦੋਸਤਾਂ ਅਤੇ ਪਰਿਵਾਰ ਨਾਲ ਇੱਕ ਵੀਡੀਓ ਬਣਾਉਣ। ਉਹਨਾਂ ਅੱਗੇ ਕਿਹਾ, "ਅਸੀਂ ਟੋਕਿਓ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਆਪਣੇ ਅਥਲੀਟਾਂ ਨੂੰ ਉਤਸ਼ਾਹਿਤ ਅਤੇ ਪ੍ਰੇਰਿਤ ਕਰਨਾ ਚਾਹੁੰਦੇ ਹਾਂ ਤਾਂ ਕਿ ਉਹ ਜਾਣ ਸਕਣ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ।’ ਉਹਨਾਂ ਅੱਗੇ ਕਿਹਾ, ’ਅਸੀਂ ਖਿਡਾਰੀਆਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਘੜੀ ਵਿੱਚ ਦੇਸ਼ ਦਾ ਹਰ ਵਿਅਕਤੀ ਉਨ੍ਹਾਂ ਦੇ ਨਾਲ ਖੜ੍ਹਾ ਹੈ।’

ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤੀ ਖਿਡਾਰੀਆਂ ਵਿੱਚੋਂ 40 ਫ਼ੀਸਦੀ ਖਿਡਾਰੀ ਪੰਜਾਬ ਅਤੇ ਹਰਿਆਣਾ ਤੋਂ ਹਨ ਅਤੇ ਇਸ ਵਿੱਚ ਦੋਵੇਂ ਸੂਬਿਆਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਦੁਹਰਾਉਂਦਿਆਂ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਓਲੰਪਿਕ ਵਿੱਚ ਸੋਨ ਤਮਗਾ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਰੂਪ ਵਿੱਚ 2.25 ਕਰੋੜ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲਿਆਂ ਨੂੰ 1.5 ਕਰੋੜ ਰੁਪਏ ਜਦਕਿ ਕਾਂਸੀ ਤਮਗਾ ਜੇਤੂਆਂ ਨੂੰ 1 ਕਰੋੜ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ, ‘‘ਅਸੀਂ ਹਾਕੀ ਵਿੱਚ ਪ੍ਰਮੁੱਖ ਦਾਅਵੇਦਾਰ ਵਜੋਂ ਸਾਹਮਣੇ ਆਉਣ ਦੀ ਉਮੀਦ ਕਰ ਰਹੇ ਹਾਂ ਕਿਉਂਕਿ ਕੌਮੀ ਹਾਕੀ ਟੀਮ ਦੇ ਅੱਧੇ ਖਿਡਾਰੀ ਸੂਬੇ ਵਿੱਚੋਂ ਲਏ ਜਾਣ ਦੀ ਉਮੀਦ ਹੈ।’’ ਉਹਨਾਂ ਦਾਅਵਾ ਕਰਦਿਆਂ ਕਿਹਾ ਕਿ ਉਭਰ ਰਹੇ ਖਿਡਾਰੀ, ਵਿਦੇਸ਼ੀ ਮਾਹਰ ਕੋਚਿੰਗ ਸਟਾਫ਼ ਤੋਂ ਇਲਾਵਾ ਅਤਿ ਆਧੁਨਿਕ ਸਾਜ਼ੋ-ਸਾਮਾਨ ਸਬੰਧੀ ਹਰ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੂਬੇ ਦੀ ਨਵੀਂ ਖੇਡ ਨੀਤੀ ਬਹੁਤ ਲਾਭਕਾਰੀ ਸਿੱਧ ਹੋਈ ਹੈ।

ਇਸ ਦੌਰਾਨ, ''ਕਮ ਆਨ ਇੰਡੀਆ'' ਦੀ ਇਹ ਆਵਾਜ਼ ਸੂਬੇ ਦੇ ਹਰ ਜ਼ਿਲ੍ਹੇ ਵਿਚ ਵੀ ਗੂੰਜੀ, ਜਿਥੇ ਸਾਡੇ ਖਿਡਾਰੀਆਂ ਨਾਲ ਇਕਜੁੱਟਤਾ ਦਰਸਾਉਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ ਹਨ।

ਹੋਰ ਖ਼ਬਰਾਂ ਪੜ੍ਹਨ ਲਈ ਇਥੇ ਕਲਿਕ ਕਰੋ :

 

Have something to say? Post your comment

Subscribe