Friday, November 22, 2024
 

ਪੰਜਾਬ

ਜ਼ਹਿਰੀਲਾ ਨਸ਼ਾ ਖਾਣ ਨਾਲ ਵਿਅਕਤੀ ਦੀ ਮੌਤ

July 24, 2021 07:54 PM

ਜ਼ੀਰਾ : ਨਸ਼ੇ ਦੇ ਆਦੀ ਇਕ ਵਿਅਕਤੀ ਦਾ ਜ਼ਹਿਰਲਾ ਨਸ਼ਾ ਖਾਣ ਨਾਲ ਮੌਤ ਹੋ ਗਈ, ਜਿਸ ਸਬੰਧੀ ਥਾਣਾ ਮਖੂ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਵੱਲੋਂ ਲਗਾਏ ਦੋਸ਼ਾਂ ਦੇ ਆਧਾਰ ’ਤੇ ਦੋ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ।

ASI ਕਸ਼ਮੀਰ ਸਿੰਘ ਨੇ ਦੱਸਿਆ ਕਿ ਮੁਦੱਈਆ ਬਚਨੋ ਪਤਨੀ ਗੁਰਦੀਪ ਸਿੰਘ ਵਾਸੀ ਭੂਪੇ ਵਾਲਾ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ’ਤੇ ਬਿਆਨਾਂ ਵਿਚ ਦੱਸਿਆ ਕਿ ਉਹ ਪਿੰਡ ਦੀ ਮੌਜੂਦਾ ਸਰਪੰਚ ਹੈ ਤੇ ਉਸ ਦਾ ਪਤੀ ਗੁਰਦੀਪ ਸਿੰਘ ਹੈਰੋਇਨ ਦਾ ਨਸ਼ਾ ਕਰਦਾ ਸੀ।

ਮੁਦੱਈਆ ਅਨੁਸਾਰ ਉਸਦਾ ਪਤੀ ਝੋਨੇ ਨੂੰ ਪਾਣੀ ਲਾਉਣ ਲਈ ਕਹਿ ਕੇ ਘਰੋਂ ਚਲਾ ਗਿਆ ਅਤੇ ਮੁਦੱਈਆ ਉਸ ਦਾ ਪਿੱਛਾ ਕਰਦੀ ਹੋਈ ਪਿੰਡ ਮੰਝ ਵਾਲਾ ਪੁੱਜੀ, ਜਿੱਥੇ ਨਿਸ਼ਾਨ ਸਿੰਘ ਉਰਫ ਸ਼ਾਨੀ ਪੁੱਤਰ ਕਰਨੈਲ ਸਿੰਘ ਤੇ ਸੁਖਦੇਵ ਸਿੰਘ ਉਰਫ ਬੀ.ਕੇ. ਪੁੱਤਰ ਮਹਿਲ ਸਿੰਘ ਆਪਣੇ ਘਰ ਦੇ ਬਾਹਰ ਖੜ੍ਹੇ ਸਨ, ਜਿਨ੍ਹਾਂ ਨੇ ਉਸ ਦੇ ਪਤੀ ਨੂੰ ਕੋਈ ਨਸ਼ੀਲੀ ਵਸਤੂ ਫੜ੍ਹਾਈ ਅਤੇ ਗੁਰਦੀਪ ਸਿੰਘ ਖੇਤਾਂ ਵੱਲ ਚਲਾ ਗਿਆ ਤੇ ਮੁਦੱਈਆ ਘਰ ਵਾਪਸ ਆ ਗਈ।

ਸ਼ਾਮ ਕਰੀਬ 5 ਵਜੇ ਜਦ ਉਸ ਨੇ ਆਪਣੇ ਬੇਟੇ ਨੂੰ ਖੇਤਾਂ ਵਿਚ, ਗੁਰਦੀਪ ਸਿੰਘ ਨੂੰ ਦੇਖਣ ਲਈ ਭੇਜਿਆ, ਜਿਸ ਨੇ ਵਾਪਸ ਆ ਕੇ ਦੱਸਿਆ ਕਿ ਉਸ ਦਾ ਪਿਤਾ ਸੜਕ ਦੇ ਕਿਨਾਰੇ ਡਿੱਗਿਆ ਪਿਆ ਹੈ ਅਤੇ ਉਠਾਉਣ ’ਤੇ ਉਠ ਨਹੀਂ ਰਿਹਾ। ਜਦ ਮੁਦੱਈਆ ਮੋਹਤਬਰਾਂ ਨੂੰ ਨਾਲ ਲੈ ਕੇ ਉੱਥੇ ਗਈ ਤਾਂ ਦੇਖਿਆ ਗਿਆ ਦੋਸ਼ੀਆਂ ਵੱਲੋਂ ਗੁਰਦੀਪ ਸਿੰਘ ਨੂੰ ਦਿੱਤੀ ਜ਼ਹਿਰਿਲੀ ਵਸਤੂ ਖਾਣ ਨਾਲ ਗੁਰਦੀਪ ਸਿੰਘ ਦੀ ਮੌਤ ਹੋ ਗਈ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ ਲਈ ਇਥੇ ਕਲਿਕ ਕਰੋ

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe