ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਨੇ ਸੱਤਾਧਾਰੀ ਕਾਂਗਰਸ ਕੋਲੋਂ ਨਸ਼ਾ ਤਸਕਰੀ ਨਾਲ ਸਬੰਧਿਤ ਸਪੈਸ਼ਲ ਟਾਸਕ ਫੋਰਸ (STF) ਵੱਲੋਂ ਤਿਆਰ ਕੀਤੀ ਜਾਂਚ ਰਿਪੋਰਟ ਜਨਤਕ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਕਿ ਡਰੱਗ ਮਾਫ਼ੀਆ ਨਾਲ ਜੁੜੀਆਂ ਵੱਡੀਆਂ ਮੱਛੀਆਂ ਦੇ ਅਧਿਕਾਰਤ ਤੌਰ 'ਤੇ ਨਾਮ ਜੱਗ-ਜ਼ਾਹਿਰ ਹੋ ਸਕਣ।
ਨਸ਼ਾ ਤਸਕਰਾਂ ਦੀ STF ਵੱਲੋਂ ਤਿਆਰ ਰਿਪੋਰਟ ਜਨਤਕ ਕਰਵਾਈ ਜਾਵੇ : ਹਰਪਾਲ ਚੀਮਾ
ਇਥੇ ਪ੍ਰੈਸ ਕਾਨਫਰੰਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਕਾਂਗਰਸ ਦੇ ਨਵਨਿਯੁਕਤ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੰਦਿਆਂ ਪੁੱਛਿਆ ਕਿ ਡਰੱਗ ਸਰਗਨਿਆਂ ਅਤੇ ਸਰਕਾਰ ਦੀ ਮਿਲੀਭੁਗਤ ਕਾਰਨ ਐਸਟੀਐਫ ਦੀ ਸੀਲਬੰਦ ਰਿਪੋਰਟ 1 ਫਰਵਰੀ 2018 ਤੋਂ ਹਾਈਕੋਰਟ 'ਚ ਪਈ ਹੈ, ਕਿਸੇ ਅਧਿਕਾਰਤ ਅਥਾਰਟੀ ਨੇ ਇਸ ਰਿਪੋਰਟ ਦੀ ਸੀਲ ਖੁਲ੍ਹਵਾਉਣ ਦੀ ਪ੍ਰਸ਼ਾਸਨਿਕ ਅਤੇ ਕਾਨੂੰਨੀ ਪੱਧਰ 'ਤੇ ਕੋਈ ਕੋਸ਼ਿਸ਼ ਹੀ ਨਹੀਂ ਕੀਤੀ, ਉਲਟਾ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਦਾ ਸਾਰਾ ਜ਼ੋਰ ਇਸ ਗੱਲ 'ਤੇ ਲੱਗਿਆ ਹੋਇਆ ਹੈ ਕਿ ਇਸ ਨੂੰ ਹਰ ਹੀਲੇ ਠੰਢੇ ਬਸਤੇ 'ਚ ਹੀ ਰੱਖਿਆ ਜਾਵੇ, ਤਾਂ ਕਿ 2022 ਦੀਆਂ ਚੋਣਾਂ ਲੰਘ ਜਾਣ। ਚੀਮਾ ਨੇ ਕਿਹਾ ਕਿ ਜਿੰਨਾ ਚਿਰ ਪੰਜਾਬ ਦਾ ਐਡਵੋਕੇਟ ਜਨਰਲ ਅਤੁੱਲ ਨੰਦਾ ਏ.ਜੀ ਦਫ਼ਤਰ 'ਚ ਰਹਿਣਗੇ, ਉਨ੍ਹਾਂ ਚਿਰ ਨਾ ਐਸਟੀਐਫ ਦੀ ਰਿਪੋਰਟ ਜਨਤਕ ਹੋਵੇਗੀ ਅਤੇ ਨਾ ਹੀ ਪੰਜਾਬ ਸਰਕਾਰ ਕੋਈ ਵੱਕਾਰੀ ਕੇਸ ਜਿੱਤ ਸਕੇਗੀ। ਇਸ ਲਈ ਨਵਜੋਤ ਸਿੱਧੂ 2 ਹਫ਼ਤਿਆਂ ਦੇ ਅੰਦਰ-ਅੰਦਰ ਐਸਟੀਐਫ ਦੀ ਰਿਪੋਰਟ ਜਨਤਕ ਕਰਵਾਉਣ।
ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੱਧੂ ਹੁਣ ਸੱਤਾਧਾਰੀ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਹਨ ਤੇ ਮੁੱਖ ਮੰਤਰੀ ਤੋਂ ਲੈ ਕੇ ਸਾਰੇ ਮੰਤਰੀ-ਸੰਤਰੀ ਉਨ੍ਹਾਂ ਦੇ ਅਧੀਨ ਹਨ ਇਸ ਲਈ ਸਿੱਧੂ ਕੋਲ ਇਹ ਬਹਾਨਾ ਨਹੀਂ ਬਚਿਆ ਕਿ ਉਨ੍ਹਾਂ ਹੱਥ ਕੋਈ ਤਾਕਤ ਨਹੀਂ। ਚੀਜ਼ਾਂ ਾ ਨੇ ਮੰਗ ਕੀਤੀ ਕਿ ਸਿੱਧੂ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ-ਵਜ਼ੀਰਾਂ ਦੀ ਤੁਰੰਤ ਬੈਠਕ ਬੁਲਾਉਣ ਅਤੇ ਸਰਕਾਰ ਐਸ.ਟੀ.ਐਫ ਦੀ ਰਿਪੋਰਟ ਜਨਤਕ ਕਰਵਾਊਣ। ਅੱਜ ਪ੍ਰੈਸ ਕਾਨਫਰੰਸ ਦੌਰਾਨ ਵੱਖ ਵੱਖ ਖੇਤਰਾਂ ਤੋਂ ਹੋਰ ਪਾਰਟੀਆਂ ਛੱਡ ਕੁਝ ਪਾਰਟੀਆਂ ਦੇ ਆਗੂ ਤੇ ਵਰਕਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਹੋਰ ਖ਼ਬਰਾਂ ਲਈ ਇਥੇ ਕਲਿਕ ਕਰੋ