ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤਰਾਂ ਦੀਆਂ 40 ਤੋਂ ਜ਼ਿਆਦਾ ਸਾਈਟਾਂ ਦੀ ਈ-ਨਿਲਾਮੀ 4 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ 16 ਅਗਸਤ, 2021 ਨੂੰ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ।
ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਵਿਚ ਵਪਾਰਕ, ਉਦਯੋਗਿਕ, ਸੰਸਥਾਗਤ ਅਤੇ ਗਰੁੱਪ ਹਾਊਸਿੰਗ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ 31 ਵਪਾਰਕ ਸਾਈਟਾਂ ਜਿਨਾਂ ਵਿਚ 5 ਐਸ.ਸੀ.ਓ/ਐਸ.ਸੀ.ਐਫ ਅਤੇ 26 ਬੂਥ ਸ਼ਾਮਲ ਹਨ।
ਇਸੇ ਤਰਾਂ 4 ਆਈ.ਟੀ. ਉਦਯੋਗਿਕ ਪਲਾਟ ਅਤੇ 4 ਸੰਸਥਾਗਤ ਸਾਈਟਾਂ ਦੀ ਈ-ਨਿਲਾਮੀ ਹੋਣੀ ਹੈ, ਜਿਨਾਂ ਵਿਚ 1 ਨਰਸਿੰਗ ਹੋਮ, 1 ਸਕੂਲ ਸਾਈਟ ਅਤੇ 2 ਹੋਰ ਵਿੱਦਿਅਕ ਅਦਾਰਿਆਂ ਦੀਆਂ ਸਾਈਟਾਂ ਸ਼ਾਮਲ ਹਨ। ਬੁਲਾਰੇ ਅਨੁਸਾਰ 4 ਚੰਕ ਸਾਈਟਾਂ ਅਤੇ 1 ਗਰੁੱਪ ਹਾਊਸਿੰਗ ਸਾਈਟ ਲਈ ਵੀ ਈ-ਨਿਲਾਮੀ ਹੋਣੀ ਹੈ। ਜ਼ਿਆਦਾ ਜਾਣਕਾਰੀ ਲਈ ਵੈੱਬਸਾਈਟ ..-. ਵੇਖੀ ਜਾ ਸਕਦੀ ਹੈ।