Friday, November 22, 2024
 

ਚੰਡੀਗੜ੍ਹ / ਮੋਹਾਲੀ

ਨਵਜੋਤ ਸਿੱਧੂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ, ਦੇਖੋ ਤਸਵੀਰਾਂ

July 27, 2021 08:45 PM

ਸਾਰੇ ਮਹੱਤਵਪੂਰਨ ਮੁੱਦੇ ਫੌਰੀ ਹੱਲ ਲਈ ਸਰਕਾਰ ਦੇ ਧਿਆਨ ਗੋਚਰੇ : ਕੈਪਟਨ

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captan Amarinder Singh) ਨੇ ਮੰਗਲਵਾਰ ਨੂੰ ਸੂਬਾਈ ਕਾਂਗਰਸ ਲੀਡਰਸ਼ਿਪ ਦੀ ਨਵੀਂ ਟੀਮ ਨੂੰ ਦੱਸਿਆ ਕਿ ਉਨਾਂ ਵੱਲੋਂ ਚੁੱਕੇ ਗਏ ਮੁੱਦਿਆਂ ਸਬੰਧੀ ਪ੍ਰਗਟਾਏ ਖਦਸ਼ੇ ਪਹਿਲਾਂ ਹੀ ਹੱਲ ਲਈ ਸੂਬਾ ਸਰਕਾਰ ਦੇ ਧਿਆਨ ਹਿੱਤ ਹਨ ਜਿਨਾਂ ਉਤੇ ਪਾਰਟੀ ਨਾਲ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ।

ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਦਿਆਂ ਪੱਤਰ ਸੌਂਪਿਆ ਗਿਆ ਜਿਸ ਵਿੱਚ ਕੁਝ ਮਾਮਲਿਆਂ ਦੇ ਜ਼ਰੂਰੀ ਹੱਲ ’ਤੇ ਲੋੜ ਦਿੱਤਾ ਗਿਆ। ਸੂਬਾਈ ਕਾਂਗਰਸ ਦੀ ਨਵੀਂ ਟੀਮ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਇਹ ਮੁੱਖ ਮੰਤਰੀ ਨਾਲ ਪਹਿਲੀ ਮੀਟਿੰਗ ਸੀ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਨਾਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਵੀ ਨਾਲ ਸਨ।

ਮੁੱਖ ਮੰਤਰੀ ਨੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੂੰ ਆਖਿਆ ਕਿ ਸੂਬਾ ਸਰਕਾਰ ਪਾਰਟੀ ਦੇ 2017 ਵਿਧਾਨ ਸਭਾ ਚੋਣਾਂ ਦੇ ਮੈਨੀਫੈਸਟੋ ਵਿੱਚ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਬਹੁਤਿਆਂ ਨੂੰ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ ਅਤੇ ਹੋਰ ਬਾਕੀ ਮਾਮਲੇ ਵੀ ਜਲਦ ਹੱਲ ਹੋ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਨੂੰ ਸੁਖਾਵੀਂ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।

ਪਾਰਟੀ ਦੇ ਹਿੱਤ ਵਿੱਚ ਇਕੱਠਿਆ ਮਿਲ ਕੇ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਪ੍ਰਧਾਨ ਤੇ ਵਰਕਿੰਗ ਪ੍ਰਧਾਨਾਂ ਨੂੰ ਕਿਹਾ, ‘‘ਤੁਹਾਡੀ ਜਿੱਤ ਮੇਰੀ ਜਿੱਤ ਹੈ ਅਤੇ ਸਾਡੀ ਜਿੱਤ ਪਾਰਟੀ ਦੀ ਜਿੱਤ ਹੈ। ਸਾਨੂੰ ਸੂਬੇ ਅਤੇ ਲੋਕਾਂ ਦੇ ਹਿੱਤ ਨੂੰ ਦੇਖਦਿਆਂ ਇਕੱਠਿਆਂ ਕੰਮ ਕਰਨ ਦੀ ਲੋੜ ਹੈ।’’

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਆਗੂ ਤੇ ਵਰਕਰ ਸਰਕਾਰ ਦੇ ਲੋਕ ਪੱਖੀ ਫੈਸਲੇ ਤੇ ਸਰਕਾਰ ਦੇ ਕੰਮਾਂ ਨੂੰ ਜ਼ਮੀਨੀ ਪੱਧਰ ’ਤੇ ਲੈ ਕੇ ਜਾਣ ਤਾਂ ਜੋ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਚਾਰ ਤੋਂ ਵੱਧ ਸਾਲਾਂ ਦੇ ਸਮੇਂ ਦੌਰਾਨ ਕੀਤੇ ਸ਼ਾਨਦਾਰ ਕੰਮਾਂ ਤੋਂ ਜਾਣੂੰ ਹੋ ਸਕਣ। ਮੁੱਖ ਮੰਤਰੀ ਨੇ ਸਰਕਾਰ ਅਤੇ ਪਾਰਟੀ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ ਨੂੰ ਨਿਰੰਤਰ ਮਿਲਣ ਦੀ ਪੇਸ਼ਕਸ਼ ਕੀਤੀ।

 

Have something to say? Post your comment

Subscribe