Saturday, November 23, 2024
 
BREAKING NEWS
ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟभारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया ਦਿੱਲੀ-ਯੂਪੀ 'ਚ ਸੰਘਣੀ ਧੁੰਦ ਦੀ ਚੇਤਾਵਨੀ, ਹਿਮਾਚਲ-ਉਤਰਾਖੰਡ 'ਚ ਵੀ ਠੰਡ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਨਵੰਬਰ 2024)ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰਭਾਰਤ Vs ਆਸਟ੍ਰੇਲੀਆ : ਪਹਿਲੇ ਹੀ ਦਿਨ ਕੁੱਲ 17 ਵਿਕਟਾਂ ਡਿੱਗੀਆਂ, ਬਣ ਗਿਆ ਨਵਾਂ ਰਿਕਾਰਡAAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀਛੱਤੀਸਗੜ੍ਹ: ਸੁਕਮਾ ਵਿੱਚ ਮੁੱਠਭੇੜ, ਸੁਰੱਖਿਆ ਬਲਾਂ ਨੇ 10 ਨਕਸਲੀ ਮਾਰੇਕੈਮੀਕਲ ਫੈਕਟਰੀ 'ਚ ਗੈਸ ਲੀਕ, ਤਿੰਨ ਦੀ ਮੌਤ

ਚੰਡੀਗੜ੍ਹ / ਮੋਹਾਲੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਤੋਂ ਕਰਤਾਰਪੁਰ ਲਾਂਘਾ ਮੁੜ ਖੋਲਣ ਦੀ ਮੰਗ

July 29, 2021 08:04 AM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੂੰ ਲਾਂਘੇ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ-19 ਦੇ ਪ੍ਰੋਟੋਕਾਲ ਦੀ ਸਹੀ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿਚ ਖੁਸ਼ੀ ਹੋਵੇਗੀ। ਉਨਾਂ ਨੇ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਦੇ ਹਾਂ-ਪੱਖੀ ਹੁੰਗਾਰੇ ਲਈ ਉਮੀਦ ਜ਼ਾਹਰ ਕੀਤੀ।

ਮੁੱਖ ਮੰਤਰੀ ਨੇ ਕੋਵਿਡ ਦੇ ਫੈਲਣ ਕਰਕੇ ਮਾਰਚ, 2020 ਵਿਚ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ। ਉਨਾਂ ਨੇ ਆਪਣੇ ਪੱਤਰ ਵਿਚ ਲਿਖਿਆ, “ਪੰਜਾਬ ਵਿਚ ਕੋਵਿਡ-19 ਦੀ ਸਥਿਤੀ ਵਿਚ ਪਿਛਲੇ ਇਕ ਮਹੀਨੇ ਤੋਂ ਕਾਫੀ ਸੁਧਾਰ ਹੋਣ ਦੇ ਸੰਕੇਤ ਸਾਹਮਣੇ ਆਏ ਹਨ ਅਤੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਲਗਪਗ ਇਕ ਸਾਲ ਦੇ ਸਮੇਂ ਤੋਂ ਬਾਅਦ ਬੀਤੇ ਦਿਨ ਕੋਵਿਡ-19 ਨਾਲ ਸਬੰਧਤ ਮੌਤ ਨਹੀਂ ਹੋਈ।” ਉਨਾਂ ਕਿਹਾ ਕਿ ਬਦਲੇ ਹੋਏ ਹਾਲਾਤ ਵਿਚ ਸੁਭਾਵਿਕ ਹੈ ਕਿ ਲੋਕਾਂ ਨੇ ਕਰਤਾਰਪੁਰ ਸਾਹਿਬ ਵਿਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਮੁੜ ਜ਼ਾਹਰ ਕੀਤੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ, “ਅਸੀਂ ਭਾਗਾਂ ਵਾਲੇ ਹਾਂ ਕਿ ਨਵੰਬਰ, 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਕਰਤਾਰਪੁਰ ਲਾਂਘਾ ਖੋਲਿਆ ਗਿਆ ਸੀ।” ਉਨਾਂ ਕਿਹਾ, “ਇਹ ਲਾਂਘਾ ਖੁੱਲਣ ਨਾਲ ਕੌਮਾਂਤਰੀ ਸਰਹੱਦ ਤੋਂ ਕੁਝ ਦੂਰੀ ਉਤੇ ਪਾਕਿਸਤਾਨ ਵਿਚ ਸਥਿਤ ਕਰਤਾਰਪੁਰ ਵਿਖੇ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦੇ ‘ਖੁੱਲੇ ਦਰਸ਼ਨ ਦੀਦਾਰੇ’ ਦੀ ਚਿਰੋਕਣੀ ਮੰਗ ਪੂਰੀ ਕਰਨ ਵਿਚ ਮਦਦ ਮਿਲੀ ਸੀ।”

 

Have something to say? Post your comment

Subscribe