Friday, November 22, 2024
 

ਸੰਸਾਰ

Corona : ‘ਰੈਡ ਲਿਸਟ’ ਵਾਲੇ ਦੇਸ਼ਾਂ ਵਿੱਚ ਜਾਣ ਵਾਲੇ ਲੋਕਾਂ ‘ਤੇ ਸਾਊਦੀ ਅਰਬ ਲਾਵੇਗਾ ਪਾਬੰਦੀ

July 29, 2021 11:28 AM

ਸਾਊਦੀ ਅਰਬ : ਕੋਰੋਨਾ ਦਾ ਕਹਿਰ ਪੂਰੀ ਦੁਨੀਆਂ ਵਿਚ ਜਾਰੀ ਹੈ ਜਿਸ ਕਾਰਨ ਲੱਖਾਂ ਮੌਤਾਂ ਹੋ ਚੁੱਕੀਆਂ ਹਨ ਅਤੇ ਇਸੇ ਦੌਰਾਨ ਕਈ ਦੇਸ਼ਾਂ ਨੇ ਯਾਤਰਾ ‘ਤੇ ਵੀ ਪਾਬੰਦੀਆਂ ਲਗਾਈਆਂ ਹਨ। ਸਾਊਦੀ ਅਰਬ ਰੈਡ ਲਿਸਟ ਵਿੱਚ ਸ਼ਾਮਿਲ ਦੇਸ਼ਾਂ ਵਿੱਚ ਜਾਣ ਵਾਲੇ ਲੋਕਾਂ ‘ਤੇ ਤਿੰਨ ਸਾਲ ਦੀ ਯਾਤਰਾ ਪਾਬੰਦੀ ਲਗਾਉਣ ਜਾ ਰਿਹਾ ਹੈ। ਸਾਊਦੀ ਅਰਬ ਕੋਰੋਨਾ ਵਾਇਰਸ ਅਤੇ ਇਸ ਦੇ ਨਵੇਂ ਰੂਪਾਂ ਦੇ ਫੈਲਣ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ‘ਰੈਡ ਲਿਸਟ’ ਦੇਸ਼ਾਂ ਦੀ ਯਾਤਰਾ ਕਰਨ ਵਾਲੇ ਨਾਗਰਿਕਾਂ ‘ਤੇ ਤਿੰਨ ਸਾਲ ਦੀ ਯਾਤਰਾ ਪਾਬੰਦੀ ਲਗਾਏਗਾ। ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਕੁੱਝ ਸਾਊਦੀ ਨਾਗਰਿਕਾਂ, ਜਿਨ੍ਹਾਂ ਨੂੰ ਮਈ ਮਹੀਨੇ ਵਿੱਚ ਮਾਰਚ 2020 ਤੋਂ ਬਾਅਦ ਪਹਿਲੀ ਵਾਰ ਅਧਿਕਾਰੀਆਂ ਦੀ ਆਗਿਆ ਤੋਂ ਬਿਨਾਂ ਵਿਦੇਸ਼ ਜਾਣ ਦੀ ਆਗਿਆ ਦਿੱਤੀ ਗਈ ਸੀ, ਉਨ੍ਹਾਂ ਨੇ ਯਾਤਰਾ ਨਿਯਮਾਂ ਦੀ ਉਲੰਘਣਾ ਕੀਤੀ ਸੀ। ਅਧਿਕਾਰੀ ਦਾ ਕਹਿਣਾ ਹੈ ਕਿ “ਜਿਹੜਾ ਵੀ ਇਸ ਵਿੱਚ ਸ਼ਾਮਲ ਹੋਵੇਗਾ, ਉਹ ਵਾਪਸੀ ਉਤੇ ਕਾਨੂੰਨੀ ਜ਼ਿੰਮੇਵਾਰੀ ਅਤੇ ਭਾਰੀ ਜ਼ੁਰਮਾਨੇ ਅਤੇ ਤਿੰਨ ਸਾਲਾਂ ਲਈ ਯਾਤਰਾ ਪਾਬੰਦੀ ਦੇ ਅਧੀਨ ਹੋਵੇਗਾ।” ਸਾਊਦੀ ਅਰਬ ਨੇ ਅਫਗਾਨਿਸਤਾਨ, ਅਰਜਨਟੀਨਾ, ਬ੍ਰਾਜ਼ੀਲ, ਮਿਸਰ, ਈਥੋਪੀਆ, ਭਾਰਤ, ਇੰਡੋਨੇਸ਼ੀਆ, ਲੇਬਨਾਨ, ਪਾਕਿਸਤਾਨ, ਦੱਖਣੀ ਅਫਰੀਕਾ, ਤੁਰਕੀ, ਵੀਅਤਨਾਮ ਤੇ ਸੰਯੁਕਤ ਅਰਬ ਅਮੀਰਾਤ ਸਣੇ ਕਈ ਦੇਸ਼ਾਂ ਦੀ ਯਾਤਰਾ ‘ਤੇ ਪਾਬੰਦੀ ਲਗਾ ਦਿੱਤੀ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe