Tuesday, November 12, 2024
 

ਰਾਸ਼ਟਰੀ

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ DAP ਦੀ ਵੰਡ ਤੁਰੰਤ ਕਰਨ ਦੀ ਅਪੀਲ

July 29, 2021 06:42 PM

ਨਵੀਂ ਦਿੱਲੀ : ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਸ੍ਰੀ ਮਨਸੁਖ ਮਾਂਡਵੀਆ ਨੂੰ ਅਗਸਤ ਮਹੀਨੇ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁੰਰਤ ਕਰਨ ਦੀ ਅਪੀਲ ਕੀਤੀ ਹੈ। ਸ਼੍ਰੀ ਰੰਧਾਵਾ ਨੇ ਅੱਜ ਸਵੇਰੇ ਨਿਰਮਾਣ ਭਵਨ, ਨਵੀਂ ਦਿੱਲੀ ਵਿਚ ਇਸ ਬਾਰੇ ਕੇਂਦਰੀ ਖਾਦਾਂ ਬਾਰੇ ਮੰਤਰੀ ਨਾਲ ਮੁਲਾਕਾਤ ਕੀਤੀ ਤਾਂ ਕਿ ਸਾਉਣੀ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਕ ਡੀ.ਏ.ਪੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਇਆ ਜਾ ਸਕੇ।
ਸ਼੍ਰੀ ਰੰਧਾਵਾ ਵੱਲੋਂ ਉਠਾਏ ਮੁੱਦੇ ਦੇ ਜਵਾਬ ਵਿਚ ਸ਼੍ਰੀ ਮਾਂਡਵੀਆ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਤਰਾਲਾ ਵੱਲੋਂ ਖਾਦਾਂ ਦੀ ਢੁਕਵੀਂ ਵੰਡ ਲਈ ਅਗਾਊਂ ਹੀ ਸਾਰੇ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਇਸ ਦੀ ਕਮੀ ਕਰਕੇ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੇਂਦਰੀ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਮੰਤਰਾਲਾ ਦੇਸ਼ ਭਰ ਦੇ ਸਮੂਹ ਸੂਬਿਆਂ ਨੂੰ DAP ਦੀ ਲੋੜੀਂਦੀ ਅਤੇ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਪੰਜਾਬ ਨੂੰ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਸਮੇਂ ਸਿਰ ਕਰਨ ਦਾ ਭਰੋਸਾ ਦਿੱਤਾ।
ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਸ਼੍ਰੀ ਰੰਧਾਵਾ ਨੇ ਉਨ੍ਹਾਂ ਨੂੰ ਮਾਰਫੈੱਡ ਅਤੇ ਮਿਲਕਫੈੱਡ ਦੀਆਂ ਵਸਤਾਂ ਦੀ ਟੋਕਰੀ ਵੀ ਸ਼ੁਕਰਾਨੇ ਵਜੋਂ ਭੇਟ ਕੀਤੀ। ਸ਼੍ਰੀ ਰੰਧਾਵਾ ਨਾਲ ਸੰਸਦ ਮੈਂਬਰ ਡਾ. ਅਮਰ ਸਿੰਘ, ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਵਿਕਾਸ ਗਰਗ, ਐਮ.ਡੀ. ਮਾਰਕਫੈੱਡ ਸ਼੍ਰੀ ਵਰੁਣ ਰੂਜਮ ਤੋਂ ਇਲਾਵਾ ਓ.ਐਸ.ਡੀ. (ਐਫ) ਮਾਰਕਫੈੱਡ ਸ੍ਰੀ ਗਗਨ ਵਾਲੀਆ ਵੀ ਹਾਜ਼ਰ ਸਨ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਦੇਹਰਾਦੂਨ 'ਚ ਭਿਆਨਕ ਹਾਦਸਾ

ਸੁਪਰੀਮ ਕੋਰਟ ਦਾ ਕੌਲਿਜੀਅਮ ਬਦਲਿਆ

ਪੀਐਮ ਮੋਦੀ ਦੀ ਅੱਜ ਮਹਾਰਾਸ਼ਟਰ ਵਿੱਚ ਰੈਲੀ

ਖੰਨਾ 'ਚ ਦਿਨ ਦਿਹਾੜੇ ਪੈ ਗਿਆ ਡਾਕਾ

पंजाब को नगर निगम चुनाव पर आंशिक राहत : सुप्रीम कोर्ट ने 8 सप्ताह के भीतर नगर निगम चुनाव पूरे करने का निर्देश दिया

ਜੋੜੇ ਨੇ ਫੇਸਬੁੱਕ 'ਤੇ ਕੀ ਕੀਤਾ ਪੋਸਟ ਕੀਤਾ ਕਿ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ?

ਬਾਬਾ ਸਿੱਦੀਕੀ ਕਤਲ ਕੇਸ ਵਿੱਚ ਇੱਕ ਹੋਰ ਸ਼ੂਟਰ ਗ੍ਰਿਫਤਾਰ

ਕੈਨੇਡਾ ਨੇ ਵਿਦਿਆਰਥੀ ਵੀਜ਼ਾ ਖ਼ਤਮ ਨਹੀਂ ਕੀਤਾ, ਸਿਰਫ ਨਿਯਮ ਬਦਲੇ ਹਨ, ਪੜ੍ਹੋ ਜਾਣਕਾਰੀ

ਕੈਨੇਡਾ 'ਚ ਹਿੰਦੂ ਮੰਦਿਰ 'ਤੇ ਹੋਏ ਹਮਲੇ ਤੋਂ ਗੁੱਸੇ 'ਚ ਆਏ ਸਿੱਖ, ਦਿੱਲੀ 'ਚ ਕੈਨੇਡੀਅਨ ਅੰਬੈਸੀ 'ਤੇ ਜ਼ੋਰਦਾਰ ਪ੍ਰਦਰਸ਼ਨ

ਪੀਲੀਭੀਤ 'ਚ ਭਾਜਪਾ ਵਿਧਾਇਕ ਦੇ ਚਚੇਰੇ ਭਰਾ ਦੀ ਕੁੱਟ-ਕੁੱਟ ਕੇ ਹੱਤਿਆ

 
 
 
 
Subscribe