Friday, November 22, 2024
 

ਪੰਜਾਬ

IAS ਅਧਿਕਾਰੀ ਸੰਦੀਪ ਕੁਮਾਰ ਨੇ ACA ‘ਗਲਾਡਾ’ ਦਾ ਵੀ ਕਾਰਜਭਾਰ ਸੰਭਾਲਿਆ

July 29, 2021 06:47 PM

ਲੁਧਿਆਣਾ : ਸਾਲ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼੍ਰੀ ਸੰਦੀਪ ਕੁਮਾਰ ਜੋ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵੀ ਹਨ, ਵੱਲੋਂ ਅੱਜ ਵਧੀਕ ਮੁੱਖ ਪ੍ਰਸ਼ਾਸਕ (ACA) ਗਲਾਡਾ ਦਾ ਵੀ ਕਾਰਜਭਾਰ ਸੰਭਾਲਿਆ ਗਿਆ।

ਕਾਰਜ਼ਭਾਰ ਸੰਭਾਲਣ ਤੋਂ ਬਾਅਦ, ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸ਼ਹਿਰੀ ਖੇਤਰਾਂ ਸੰਬੰਧੀ ਨੀਤੀਆਂ/ਯੋਜਨਾਵਾਂ ਨੂੰ ਹੋਰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਪਹਿਲ ਦੇਣਗੇ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਤਰੱਕੀ ਅਤੇ ਇਸ ਦੇ ਵਸਨੀਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸ਼੍ਰੀ ਕੁਮਾਰ ਨੇ ਇਹ ਵੀ ਕਿਹਾ ਕਿ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਉਣ ਲਈ ਇਕ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਸਥਾਪਤ ਕੀਤਾ ਜਾਵੇ।

ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣ ਅਤੇ ਨਾਲ ਹੀ ਲੋਕਾਂ ਨੂੰ ਸੇਵਾਵਾਂ ਦੀ ਪਾਰਦਰਸ਼ਤਾ ਅਤੇ ਸਮੇਂ ਸਿਰ ਸਪੁਰਦਗੀ ਨੂੰ ਵੀ ਯਕੀਨੀ ਬਣਾਉਣ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe